21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ਿਆਂ ਵਿਰੁੱਧ ਕਾਰਵਾਈ ਲਈ ਪੰਜਾਬ ਪੁਲਿਸ ਨਾਲ ਗੱਲਬਾਤ , ਡੋਰ - ਟੂ - ਡੋਰ ਸਰਵੇਖਣ ਰਾਹੀਂ ਨਸ਼ਾ ਮੁਕਤੀ ਮੁਹਿੰਮ ਚਲਾਉਣ ’ ਤੇ ਜ਼ੋਰ - ਗੁਲਾਬ ਚੰਦ ਕਟਾਰੀਆ

ਪੰਚਕੂਲਾ, 20 ਸਤੰਬਰ (ਕਪਿਲ)- ਅਸ਼ਵਨੀ ਗੁਪਤਾ ਮੈਮੋਰੀਅਲ ਟਰੱਸਟ (ਰਜਿ.) ਅਤੇ ਚੰਡੀਗੜ੍ਹ-ਪੰਚਕੂਲਾ ਐਜੂਕੇਸ਼ਨਲ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਸੇਵਾ, ਸਮਰਪਣ ਤੇ ਜਨ-ਕਲਿਆਣ ਦੇ 20 ਸਾਲ ਪੂਰੇ ਹੋਣ ਮੌਕੇ ਸੈਕਟਰ-1 ਸਥਿਤ ਪੀ.

Ad Position 21
No active advertisement
5 ਵਾਰਡਾਂ ਵਿਚ ਪਾਰਟੀ ’ ਚ ਸ਼ਾਮਿਲ ਕਰਾਉਣ ਨਾਲ ਚੋਣ ਮੁਹਿੰਮ ਆਰੰਭੀ 21-09-2026
ਪੰਚਕੂਲਾ, 20 ਸਤੰਬਰ (ਕਪਿਲ)- ਅਸ਼ਵਨੀ ਗੁਪਤਾ ਮੈਮੋਰੀਅਲ ਟਰੱਸਟ (ਰਜਿ.) ਅਤੇ ਚੰਡੀਗੜ੍ਹ-ਪੰਚਕੂਲਾ ਐਜੂਕੇਸ਼ਨਲ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਸੇਵਾ, ਸਮਰਪਣ ਤੇ ਜਨ-ਕਲਿਆਣ ਦੇ 20 ਸਾਲ ਪੂਰੇ ਹੋਣ ਮੌਕੇ ਸੈਕਟਰ-1 ਸਥਿਤ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਵਿਚ ਆਰ.ਐੱਸ.ਐੱਸ. ਦੇ ਕਰ ਪ੍ਰਚਾਰਕ ਪ੍ਰੇਮ ਚੰਦ ਗੋਇਲ, ਡਾ. ਅੰਮ੍ਰਿਤਾ ਦੀਦੀ, ਮੇਅਰ ਸਮੇਤ ਕਈ ਪਤਵੰਤੇ ਹਾਜ਼ਰ ਸਨ। ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਸ਼ਵਨੀ ਗੁਪਤਾ ਮੈਮੋਰੀਅਲ ਟਰੱਸਟ ਵਲੋਂ ਪਿਛਲੇ 20 ਸਾਲਾਂ ਤੋਂ ਸਮਾਜ ਸੇਵਾ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਨਸ਼ਿਆਂ ਕਾਰਨ ਨੌਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਵੀ ਪ੍ਰਭਾਵਿਤ ਹੁੰਦੇ ਹਨ। ਕਟਾਰੀਆ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਲਈ ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਡੋਰ-ਟੂ-ਡੋਰ ਸਰਵੇਖਣ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤ ੋ ਂ ਬਾਹਰ ਕੱਢ ਕੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ’ਤੇ ਵੀ ਧਿਆਨ ਦਿੱਤਾ ਜਾਵੇਗਾ। ਸਮਾਗਮ ਦੌਰਾਨ ਟਰੱਸਟ ਵੱਲੋਂ ਸਿੱਖਿਆ, ਖੇਡਾਂ, ਸਮਾਜ ਸੇਵਾ ਅਤੇ ਜਨ-ਕਲਿਆਣ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਅਤੇ ਟਰੱਸਟ ਦੇ ਪ੍ਰਧਾਨ ਗਿਆਨ ਚੰਦ ਗੁਪਤਾ ਅਤੇ ਸਾਬਕਾ ਸੈਨਾ ਮੁਖੀ ਵੀ.ਪੀ. ਮਲਿਕ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ। 20 ਐਮਓਐਚ34 ਅਸ਼ਵਨੀ ਗੁਪਤਾ ਮੈਮੋਰੀਅਲ ਟਰੱਸਟ ਚੰਡੀਗੜ੍ਹ ਪੰਚਕੂਲਾ ਐਜੂਕੇਸ਼ਨਲ ਸਪੋਰਟ ਸਟਾਈਲ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਸੇਵਾ ਸਮਰਪਣ ਅਤੇ ਜਨ ਕਲਿਆਣ ਦੇ 20 ਸਾਲ ਪੂਰੇ ਹੋਣ ਉਤੇ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ। ਤਸਵੀਰ-ਕਪਿਲ
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਸਿੰਘ ਬਰਾੜ ਦੇ ਵਿਛੋੜੇ ਨਾਲ ਸਿੱਖਿਆ ਜਗਤ ਨੂੰ ਵੱਡਾ ਘਾਟਾ-ਇੰਜ. ਐਸ.ਐਸ. ਵਿਰਦੀ ਅਗਲੀ ਖ਼ਬਰ ਪੀ . ਯੂ . ਸੈਨੇਟ ਚੋਣਾਂ : 15 ਸੀਟਾਂ ਲਈ 51 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਬਕਸਿਆਂ ’ ਚ ਬੰਦ 271 ਬੂਥਾਂ ’ ਤੇ ਵੋਟਿ...
Ad Position 24