20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡੇਰਾਬੱਸੀ ’ਚ ਬੀ.ਜੇ.ਪੀ. ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਲਈ ਪੁਲਿਸ ਪ੍ਰਸ਼ਾਸਨ ਚੌਕਸ, ਐੱਸ.ਪੀ.-ਡੀ.ਐੱਸ.ਪੀ. ਨੇ ਪਰਖੇ ਸੁਰੱਖਿਆ ਪ੍ਰਬੰਧ ਸੰਸਦ ਮੈਂਬਰ ਮਨੋਜ ਤਿਵਾਰੀ ਹੋਣਗੇ ਮੁੱਖ ਮਹਿਮਾਨ ਲਾਲੜੂ ਤੋਂ ਡੇਰਾਬੱਸੀ ਹੁੰਦੀ ਹੋਈ ਜ਼ੀਰਕਪੁਰ ਪੁੱਜੇਗੀ ਯਾਤਰਾ

ਡੇਰਾਬੱਸੀ, 20 ਸਤੰਬਰ (ਰਣਬੀਰ ਸਿੰਘ ਪੜ੍ਹੀ)-ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਡੇਰਾਬੱਸੀ ਹਲਕੇ ਵਿਚ ਦਾਖ਼ਲੇ ਨੂੰ ਲੈ ਕੇ ਜਿਥੇ ਭਾਜਪਾ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉਥੇ ਪੁਲਿਸ ਪ੍ਰਸ਼ਾਸਨ ਵੀ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਚੌਕਸ ਹੋ ਗਿਆ ਹੈ। ਯਾਤਰਾ ਦੇ ਰੂਟ ਅਤੇ ਵੱਡੇ ਇਕੱਠ ਦੇ ਮੱਦੇਨਜ਼ਰ ਮੁਹਾਲੀ ਦੇ ਐਸ.

Ad Position 21
No active advertisement
ਖਰੜ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੂੰ ਮੰਗ-ਪੱਤਰ ਸੌਂਪਦੇ ਹੋਏ। ਤਸਵੀਰ : ਜੰਡਪੁਰੀ 21-09-2026
ਡੇਰਾਬੱਸੀ, 20 ਸਤੰਬਰ (ਰਣਬੀਰ ਸਿੰਘ ਪੜ੍ਹੀ)-ਭਾਰਤੀ ਜਨਤਾ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਡੇਰਾਬੱਸੀ ਹਲਕੇ ਵਿਚ ਦਾਖ਼ਲੇ ਨੂੰ ਲੈ ਕੇ ਜਿਥੇ ਭਾਜਪਾ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉਥੇ ਪੁਲਿਸ ਪ੍ਰਸ਼ਾਸਨ ਵੀ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਚੌਕਸ ਹੋ ਗਿਆ ਹੈ। ਯਾਤਰਾ ਦੇ ਰੂਟ ਅਤੇ ਵੱਡੇ ਇਕੱਠ ਦੇ ਮੱਦੇਨਜ਼ਰ ਮੁਹਾਲੀ ਦੇ ਐਸ.ਪੀ., ਡੀ.ਐਸ.ਪੀ. ਅਤੇ ਸਥਾਨਕ ਪੁਲਿਸ ਅਧਿਕਾਰੀਆਂ ਵਲੋਂ ਭਾਜਪਾ ਆਗੂਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਭਾਜਪਾ ਓ. ਬੀ. ਸੀ . ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਰੈਲੀ ਇੰਚਾਰਜ ਹਰਪ੍ਰੀਤ ਸਿੰਘ ਟਿੰਕੂ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨਾਲ ਯਾਤਰਾ ਦੇ ਰੂਟ, ਟ੍ਰੈਫਿਕ ਵਿਵਸਥਾ ਅਤੇ ਜਨਤਕ ਸੁਰੱਖਿਆ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਪ੍ਰਸ਼ਾਸਨ ਵੱਲੋਂ ਯਾਤਰਾ ਦੌਰਾਨ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਯਾਤਰਾ ਦਾ ਆਗਾਜ਼ ਬਾਅਦ ਦੁਪਹਿਰ 3 ਵਜੇ ਲਾਲੜੂ ਤੋਂ ਹੋਵੇਗਾ, ਜਿੱਥੋਂ ਚੱਲ ਕੇ ਇਹ ਸ਼ਾਮ ਕਰੀਬ 5 ਵਜੇ ਡੇਰਾਬੱਸੀ ਪੁੱਜੇਗੀ। ਇਸ ਤੋਂ ਬਾਅਦ ਯਾਤਰਾ ਜ਼ੀਰਕਪੁਰ ਵੱਲ ਰਵਾਨਾ ਹੋਵੇਗੀ ਅਤੇ ਵੀ.ਆਈ.ਪੀ. ਰੋਡ ਦੇ ਬੀ-ਬਲਾਕ ਵਿਖੇ ਸ਼ਾਮ 5:30 ਤੋਂ 7 ਵਜੇ ਤੱਕ ਹੋਣ ਵਾਲੀ ਰੈਲੀ ਨਾਲ ਸਮਾਪਤ ਹੋਵੇਗੀ। ਰੈਲੀ ਵਿੱਚ ਲੋਕ ਸਭਾ ਮੈਂਬਰ ਮਨੋਜ ਤਿਵਾਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਕੱਠ ਨੂੰ ਸੰਬੋਧਨ ਕਰਨਗੇ। ਯਾਤਰਾ ਦੇ ਪ੍ਰਬੰਧਾਂ ਲਈ ਪਾਰਟੀ ਵਲੋਂ ਵੱਖ-ਵੱ ਖ ਆਗੂਆਂ ਨੂੰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ। ਲਾਲੜੂ ਖੇਤਰ ਦੀ ਜ਼ਿੰਮੇਵਾਰੀ ਐਸ.ਐੱਮ ਐਸ.ਸੰਧੂ ਅਤੇ ਸੁਸ਼ੀਲ ਰਾਣਾ, ਡੇਰਾਬੱਸੀ ਦੀ ਸੰਜੀਵ ਖੰਨਾ ਜਦਕਿ ਜ਼ੀਰਕਪੁਰ ਵਿਖੇ ਸਮਾਪਤੀ ਰੈਲੀ ਦੇ ਪ੍ਰਬੰਧਾਂ ਦੀ ਅਗਵਾਈ ਹਲਕਾ ਸੇਵਾਦਾਰ ਗੁਰਦਰਸ਼ਨ ਸਿੰਘ ਸੈਣੀ ਕਰਨਗੇ। ਸਮੁੱਚੇ ਹਲਕੇ ਦੀ ਰੈਲੀ ਦੇ ਇੰਚਾਰਜ ਵਜੋਂ ਹਰਪ੍ਰੀਤ ਸਿੰਘ ਟਿੰਕੂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਗੁਰਦਰਸ਼ਨ ਸਿੰਘ ਸੈਣੀ ਅਤੇ ਹਰਪ੍ਰੀਤ ਸਿੰਘ ਟਿੰਕੂ ਨੇ ਦਾਅਵਾ ਕਰਦਿਆਂ ਕਿਹਾ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਮੁਹਿੰਮ ਤਹਿਤ ਵਰਕਰਾਂ ਅਤੇ ਨੌਜਵਾਨਾਂ ਵਿੱਚ ਉਤਸ਼ਾਹ ਹੈ। ਉਧਰ, ਵੱਡੇ ਇਕੱਠ ਅਤੇ ਯਾਤਰਾ ਦੇ ਰੂਟ ਨੂੰ ਦੇਖਦਿਆਂ ਪੁਲਿਸ ਵੱਲੋਂ ਟ੍ਰੈਫ਼ਿਕ ਨੂੰ ਸੁਚਾਰੂ ਰੱਖਣ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਦਿੱਕਤ ਆਉਣ ਦੇ ਪ੍ਰਬੰਧਾਂ ’ ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਨਹੀਂ ਸਮਾਜ ਭਲਾਈ ਮੁਹਿੰਮ ਹੈ ਨਸ਼ਾ ਮੁਕਤ ਪੰਜਾਬ ਯਾਤਰਾ-ਮੇਘਵਾਲ ਅਗਲੀ ਖ਼ਬਰ ਪਿੰਡ ਬੇਹੜਾ ਤੋਂ ਸਮਗੌਲੀ ਜਾਂਦੀ ਸੜਕ ਦੀ ਖ਼ਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ
Ad Position 24