22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਟੈਕਸ ਚੋਰਾਂ ਖ਼ਿਲਾਫ਼ ਕਾਰਵਾਈ ਦੌਰਾਨ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ - ਹਰਪਾਲ ਸਿੰਘ ਚੀਮਾ ਕਿਹਾ, ਪੰਜਾਬ ਆਬਕਾਰੀ ਤੇ ਕਰ ਵਿਭਾਗ ਵਲੋਂ ਸੂਬੇ ਭਰ ’ਚ ਛਾਪੇਮਾਰੀ ਦੌਰਾਨ 152 ਵਾਹਨ ਜ਼ਬਤ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਟੈਕਸ ਚੋਰਾਂ ’ਤੇ ਸ਼ਿਕੰਜਾ ਕਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4. 5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 22-09-2026
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਟੈਕਸ ਚੋਰਾਂ ’ਤੇ ਸ਼ਿਕੰਜਾ ਕਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਸੂਬੇ ਭਰ ’ਚ ਕੀਤੀ ਗਈ ਇਸ ਵਿਆਪਕ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ ’ਤੇ ਬਾਜ਼ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ।’ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਇਹ ਤਾਜ਼ਾ ਕਾਰਵਾਈ ਪਿਛਲੇ ਹਫ਼ਤੇ ਦੀ ਉਸ ਵੱਡੀ ਮੁਹਿੰਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ ਜਿਸ ਵਿਚ ਜੀ.ਐੱਸ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੇ 170 ਵਪਾਰਕ ਵਾਹਨਾਂ ਨੂੰ ਰੋਕਿਆ ਗਿਆ ਸੀ। ਪਿਛਲੀ ਮੁਹਿੰਮ ’ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿਭਾਗ ਪਹਿਲਾਂ ਹੀ ਚੋਰੀ ਫੜਨ ਤੋਂ ਲੈ ਕੇ ਕਾਰਵਾਈ ਕਰਨ ਤੱਕ ਤੇਜ਼ੀ ਨਾਲ ਅੱਗੇ ਵਧਿਆ ਹੈ। ਇਨ੍ਹਾਂ ‘ਚੋਂ 91 ਵਾਹਨਾਂ ਦੀ ਬਾਰੀਕੀ ਨਾਲ ਪੜਤਾਲ ਮੁਕੰਮਲ ਹੋਣ ਦੇ ਨਾਲ, ਸਰਕਾਰੀ ਖ਼ਜ਼ਾਨੇ ਨੇ 3.25 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਸਫਲਤਾਪੂਰਵਕ ਵਸੂਲ ਲਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 3.25 ਕਰੋੜ ਰੁਪਏ ਦੀ ਇਹ ਤੇਜ਼ ਵਸੂਲੀ ਇਸ ਗੱਲ ਦਾ ਪੁਖ਼ਤਾ ਸਬੂਤ ਹੈ ਕਿ ਸਾਡੀਆਂ ਇਨਫੋਰਸਮੈਂਟ ਟੀਮਾਂ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀਆਂ ਹਨ ਅਤੇ ਆਪਣੀਆਂ ਮੁਹਿੰਮਾਂ ਨੂੰ ਠੋਸ ਕਾਰਵਾਈਆਂ ਨਾਲ ਨੇਪਰੇ ਚਾੜ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ ਕਿ ਸਾਮਾਨ ਦੀ ਢੋਆ-ਢੁਆਈ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਹੋਵੇ। ਤਾਜ਼ਾ ਕਾਰਵਾਈ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਵੇਂ ਜ਼ਬਤ ਕੀਤੇ ਗਏ 152 ਵਾਹਨਾਂ ਦੇ ਕਾਫ਼ਲੇ ਵਿਚ ਮੁੱਖ ਤੌਰ ’ਤੇ ਲੋਹੇ ਦਾ ਸਕਰੈਪ ਅਤੇ ਤਿਆਰ ਸਟੀਲ ਦਾ ਸਾਮਾਨ ਢੋਇਆ ਜਾ ਰਿਹਾ ਸੀ। ਟੈਕਸ ਅਧਿਕਾਰੀ ਫ਼ਿਲਹਾਲ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਨੂੰ ਫੜਨ ਲਈ ਇਨਵੌਇਸ, ਈ-ਵੇਅ ਬਿੱਲ ਅਤੇ ਟਰਾਂਜ਼ਿਟ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਜਿੱਥੇ ਕਿਤੇ ਵੀ ਬੇਨਿਯਮੀਆਂ ਜਾਂ ਜਾਣਬੁੱਝ ਕੇ ਕੀਤੀਆਂ ਉਲੰਘਣਾਵਾਂ ਸਾਹਮਣੇ ਆਉਣਗੀਆਂ, ਉੱਥੇ ਦੋਸ਼ੀਆਂ ’ਤੇ ਬਿਨਾਂ ਕਿਸੇ ਦੇਰੀ ਦੇ ਬਣਦੇ ਟੈਕਸ ਅਤੇ ਭਾਰੀ ਜੁਰਮਾਨੇ ਲਗਾਏ ਜਾਣਗੇ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੇ ਹੋਰ ਉੱਚ-ਜੋਖਮ ਵਾਲੇ ਰਸਤਿਆਂ ਦੇ ਨਾਲ-ਨਾਲ ਮੰਡੀ ਗੋਬਿੰਦਗੜ੍ਹ ਅਤੇ ਖੰਨਾ ’ਤੇ ਧਿਆਨ ਕੇਂਦਰਿਤ ਕਰਕੇ, ਸਰਕਾਰ ਦਾ ਉਦੇਸ਼ ਮਾਲੀਏ ਦੇ ਨੁਕਸਾਨ ਨੂੰ ਮੁੱਢੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਵਾਰ ਦੀ ਕਾਰਵਾਈ ਨਹੀਂ ਹੈ, ਸਗੋਂ ਇਹ ਇਕ ਨਿਰੰਤਰ ਅਤੇ ਲਗਾਤਾਰ ਚੱਲਣ ਵਾਲੀ ਮੁਹਿੰਮ ਹੈ। ਸਰਕਾਰ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਵਿੱਤ ਮੰਤਰੀ ਨੇ ਦੁਹਰਾਇਆ ਕਿ ਸੂਬੇ ਦੇ ਬਣਦੇ ਹੱਕ ਦਾ ਇਕ-ਇਕ ਰੁਪਇਆ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਅਹਿਮ ਹੈ। ਕਾਨੂੰਨ ਦੀਆਂ ਨਜ਼ਰਾਂ ਤੋਂ ਬਚ ਨਿਕਲਣ ਦੀ ਕੋਸ਼ਿਸ਼ ਕਰਨ ਵਾਲੇ ਹਰ ਵਿਅਕਤੀ ਨੂੰ ਕਾਬੂ ਕੀਤਾ ਜਾਵੇਗਾ ਅਤੇ ਉਸ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 1013 ਲੈਕਚਰਾਰਾਂ ਦੀ ਭਰਤੀ ’ਚ ਬਣਦਾ ਰਾਖਵਾਂ ਹਿੱਸਾ ਜ਼ਰੂਰ ਦਿੱਤਾ ਜਾਵੇਗਾ : ਡਾ. ਬਲਜੀਤ ਕੌਰ ਅਗਲੀ ਖ਼ਬਰ ਭਾਜਪਾ ਪੰਜਾਬ ਵਿਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ : ਮਨੀਸ਼ ਸਿਸੋਦੀਆ
Ad Position 24