22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜ਼ਿਲ੍ਹਾ ਅਦਾਲਤੀ ਕੰਪਲੈਕਸ ਸਮੇਤ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਪੁਲਿਸ ਤੇ ਸੁਰੱਖਿਆ ਏਜੰਸੀਆਂ ਆਈਆਂ ਹਰਕਤ ’ਚ

ਐੱਸ. ਏ.

Ad Position 21
No active advertisement
ਅਜੀਤ ਡੈਸਕ 22-09-2026
ਐੱਸ. ਏ. ਐੱਸ. ਨਗਰ, 21 ਸਤੰਬਰ (ਕਪਿਲ ਵਧਵਾ)-ਮੁਹਾਲੀ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਸਮੇਤ ਸ਼ਹਿਰ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ. ਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ‘ਚ ਆ ਗਈਆਂ। ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਲੋਂ ਸੰਬੰਧਿਤ ਸਕੂਲਾਂ ਅਤੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ-69 ਸਥਿਤ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਰਿਆਨ ਸਕੂਲ, ਗੁਰੂਕੁੱਲ ਸਕੂਲ ਤੇ ਆਰਕਿਡ ਇੰਟਰਨੈਸ਼ਨਲ ਸਕੂਲ ਸਮੇਤ ਕੁਝ ਹੋਰਨਾਂ ਸਕੂਲਾਂ ਨੂੰ ਧਮਕੀ ਵਾਲੀ ਈ. ਮੇਲ ਮਿਲੀ ਹੈ। ਸਕੂਲ ਪ੍ਰਬੰਧਕਾਂ ਵਲੋਂ ਤੁਰੰਤ ਇਸ ਬਾਬਤ ਪੁਲਿਸ ਨੂੰ ਸੂਚਿਤ ਕੀਤੇ ਜਾਣ ‘ਤੇ ਐਂਟੀ ਸਾਬੋਤਾਜ਼ ਟੀਮਾਂ ਅਤੇ ਬੰਬ ਸਕੁਐਡ ਨੇ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਤਲਾਸ਼ੀ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਸੁਰੱਖਿਆ ਦੇ ਮੱਦੇਨਜ਼ਰ ਸਕੂਲ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਿਤ ਕਰਕੇ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਘਰ ਵਾਪਸ ਭੇਜ ਦਿੱਤਾ ਗਿਆ। ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲੀ ਬੱਸਾਂ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਧਮਕੀ ਤੋਂ ਬਾਅਦ ਸਕੂਲਾਂ ਵਿਚ ਸੁਰੱਖਿਆ ਪ੍ਰਬੰਧ ਵੀ ਹੋਰ ਸਖ਼ਤ ਕਰ ਦਿੱਤੇ ਗਏ ਹਨ। ਉਧਰ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਅਧਿਕਾਰਤ ਈ. ਮੇਲ ‘ਤੇ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐੱਸ. ਐੱਸ. ਪੀ. ਮੁਹਾਲੀ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਨੂੰ ਸੂਚਿਤ ਕੀਤਾ ਗਿਆ। ਅਦਾਲਤੀ ਕੰਪਲੈਕਸ ਵਿਖੇ ਕੁਝ ਪਲਾਂ ਲਈ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਬਾਹਰ ਕੱਢ ਦਿੱਤਾ ਗਿਆ। ਕੋਰਟ ਕੰਪਲੈਕਸ ਵਿਚ ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਦੀਆਂ ਟੀਮਾਂ ਵਲੋਂ ਚੱਪੇ-ਚੱਪੇ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਕੁਝ ਅਦਾਲਤਾਂ ਕਾਰਜਸ਼ੀਲ ਰਹੀਆਂ। ਜਾਂਚ ਮੁਕੰਮਲ ਹੋਣ ਤੱਕ ਅਦਾਲਤੀ ਕੰਪਲੈਕਸ ਨੂੰ ਸੁਰੱਖਿਆ ਘੇਰੇ ਵਿਚ ਰੱਖਿਆ ਗਿਆ ਅਤੇ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਵਲੋਂ ਧਮਕੀ ਦੇ ਸ੍ਰੋਤ ਅਤੇ ਇਸ ਦੀ ਸਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ ਵਿਖੇ ਖੱਡ ’ਚ ਡਿਗਣ ਕਾਰਨ ਪੰਜਾਬ ਦੀ ਮਹਿਲਾ ਸ਼ਰਧਾਲੂ ਦੀ ਮੌਤ ਅਗਲੀ ਖ਼ਬਰ 1013 ਲੈਕਚਰਾਰਾਂ ਦੀ ਭਰਤੀ ’ਚ ਬਣਦਾ ਰਾਖਵਾਂ ਹਿੱਸਾ ਜ਼ਰੂਰ ਦਿੱਤਾ ਜਾਵੇਗਾ : ਡਾ. ਬਲਜੀਤ ਕੌਰ
Ad Position 24