ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਖੁਰਾਕ ਕਾਰੋਬਾਰੀਆਂ ਨੂੰ ਸਫਾਈ ਅਤੇ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.
ਫ
ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਦੇ ਅਧਿਕਾਰੀ ਪੰਜਾਬ ਵਿਚ ਬਣਾਈ ਜਾ ਰਹੀ ਮਠਿਆਈ ਦੀ ਜਾਂਚ ਕਰਦੇ ਹੋਏ। -ਅਜੀਤ ਤਸਵੀਰ
22-09-2026
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਠਿਆਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਉਨ੍ਹਾਂ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ ਪਦਾਰਥ ਬਣਾਉਣ। ਮੰਤਰੀ ਨੇ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ’ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਕਮਿਸ਼ਨਰ ਨੇ ਦੱਸਿਆ ਕਿ ਐਫ.ਡੀ.ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ’ਤੇ ਹੀ 20 ਚਲਾਨ ਕੱਟੇ ਗਏ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ।