ਐੱਸ. ਏ. ਐੱਸ. ਨਗਰ, 22 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬੀ ਜਾਗਰਣ ਦੇ ਮੁਹਾਲੀ ਤੋਂ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਜਗਦੇਵ ਸਿੰਘ (81) ਅਚਨਚੇਤ ਅਕਾਲ ਚਲਾਣਾ ਕਰ ਗਏ। ਸਵ. ਜਗਦੇਵ ਸਿੰਘ ਆਪਣੇ ਪਿੱਛੇ ਇਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦੀਆਂ ਦੋਵੇਂ ਧੀਆਂ ਅਮਰੀਕਾ ਵਿਖੇ ਸਥਾਪਿਤ ਹਨ, ਜਿਨ੍ਹਾਂ ਦੇ ਵਿਦੇਸ਼ ਤੋਂ ਮੁਹਾਲੀ ਪਹੁੰਚਣ ਉਪਰੰਤ ਭਲਕੇ 24 ਸਤੰਬਰ ਨੂੰ ਦੁਪਹਿਰ 2 ਵਜੇ ਬਲੌਂਗੀ ਦੇ ਸ਼ਮਸ਼ਾਨਘਾਟ ਵਿਖੇ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਸਵ. ਜਗਦੇਵ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਪੱਤਰਕਾਰ ਭਾਈਚਾਰੇ ਵਲੋਂ ਰਣਜੀਤ ਸਿੰਘ ਰਾਣਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।