ਸਾਬਕਾ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਕੁਰਾਲੀ, 22 ਸਤੰਬਰ (ਬਿੱਲਾ ਅਕਾਲਗੜ੍ਹੀਆ)- ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਖਰੜ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸ
ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ। ਤਸਵੀਰ: ਬਿੱਲਾ ਅਕਾਲਗੜ੍ਹੀਆ
23-09-2026
ਕੁਰਾਲੀ, 22 ਸਤੰਬਰ (ਬਿੱਲਾ ਅਕਾਲਗੜ੍ਹੀਆ)- ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਖਰੜ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਸਚਿਨ ਪਾਇਲਟ ਨੂੰ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਕਾਂਗਰਸ ਦੀ ਜ਼ਮੀਨੀ ਪੱਧਰ ’ਤੇ ਸਥਿਤੀ ਅਤੇ ਵਰਕਰਾਂ ਨਾਲ ਜੁੜੇ ਵੱਖ-ਵੱਖ ਮਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਆਮ ਵਰਕਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਬੂਥ ਪੱਧਰ ਤੋਂ ਲੈ ਕੇ ਵਿਧਾਨ ਸਭਾ ਹਲਕਾ ਪੱਧਰ ਤੱਕ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਜ਼ਰੂਰੀ ਹੈ। ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਦੀ ਜਥੇਬੰਦਕ ਸਰਗਰਮੀ ਦਾ ਕੇਂਦਰ ਬਣਾਉਣ ਦੀ ਲੋੜ ਹੈ। ਉਨ੍ਹਾਂ ਵਲੋਂ ਨਸ਼ਿਆਂ, ਬੇਰੁਜ਼ਗਾਰੀ, ਕਿਸਾਨਾਂ, ਨੌਜਵਾਨਾਂ, ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਨੂੰਨ-ਵਿਵਸਥਾ ਨਾਲ ਸੰਬੰਧਿਤ ਮੁੱਦਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਕਾਂਗਰਸੀ ਵਰਕਰਾਂ ਨਾਲ ਨਿਰੰਤਰ ਸੰਪਰਕ, ਬੂਥ ਕਮੇਟੀਆਂ ਦੀ ਸਰਗਰਮੀ ਅਤੇ ਨੌਜਵਾਨਾਂ ਤੇ ਮਹਿਲਾਵਾਂ ਦੀ ਪਾਰਟੀ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨਾਲ ਜਥੇਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕਦਾ ਹੈ। ਮੁਲਾਕਾਤ ਤੋਂ ਬਾਅਦ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਸਚਿਨ ਪਾਇਲਟ ਨਾਲ ਹੋਈ ਗੱਲਬਾਤ ਦੌਰਾਨ ਪੰਜਾਬ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਰਕਰਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਸੰਬੰਧੀ ਕਈ ਅਹਿਮ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਕਾਂਗਰਸੀ ਵਰਕਰਾਂ ਨਾਲ ਕੰਮ ਕਰਦੇ ਆ ਰਹੇ ਹਨ ਅਤੇ ਅੱਗੇ ਵੀ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।