ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੰਗਾਂ ਬਾਰੇ ਚਰਚਾ
ਚੰਡੀਗੜ੍ਹ, 23 ਸਤੰਬਰ ( ਔਜਲਾ) : ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇਕ ਮੀਟਿੰਗ ਅੱਜ ਕੈਬਨਿਟ ਮੰਤਰੀ ਅਤੇ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਕੋਠੀ ਸੈਕਟਰ 2 ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਬਰਿੰਦਰਜੀਤ ਛੀਨਾ ਦੀ ਅਗਵਾਈ ਵਿਚ ਹਰਪ੍ਰੀਤ ਕੌਰ ਜਨਰਲ ਸਕੱਤਰ ਪੰਜਾਬ, ਸਤਵਿੰਦਰ ਕੌਰ ਮੀਤ ਪ੍ਰਧਾਨ ਪੰਜਾਬ, ਵੀਰਪਾਲ ਕੌਰ ਪ੍ਰਧਾਨ ਸੰਗਰੂਰ ਨੇ ਸ਼ਿਰਕਤ ਕੀਤੀ। ਮੀਟਿੰਗ ਵਿਚ ਮੁੱਖ ਮੰਗ ਮਾਣਭੱਤਾ ਦੁੱਗਣਾ ਕਰਨ ਦੀ ਸੀ।
ਚੰਡੀਗੜ੍ਹ, 23 ਸਤੰਬਰ ( ਔਜਲਾ) : ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇਕ ਮੀਟਿੰਗ ਅੱਜ ਕੈਬਨਿਟ ਮੰਤਰੀ ਅਤੇ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਕੋਠੀ ਸੈਕਟਰ 2 ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਬਰਿੰਦਰਜੀਤ ਛੀਨਾ ਦੀ ਅਗਵਾਈ ਵਿਚ ਹਰਪ੍ਰੀਤ ਕੌਰ ਜਨਰਲ ਸਕੱਤਰ ਪੰਜਾਬ, ਸਤਵਿੰਦਰ ਕੌਰ ਮੀਤ ਪ੍ਰਧਾਨ ਪੰਜਾਬ, ਵੀਰਪਾਲ ਕੌਰ ਪ੍ਰਧਾਨ ਸੰਗਰੂਰ ਨੇ ਸ਼ਿਰਕਤ ਕੀਤੀ। ਮੀਟਿੰਗ ਵਿਚ ਮੁੱਖ ਮੰਗ ਮਾਣਭੱਤਾ ਦੁੱਗਣਾ ਕਰਨ ਦੀ ਸੀ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਨੂੰ ਦੱਸਿਆ ਗਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਪਾਰਟੀ ਵਲੋਂ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਸਾਢੇ ਚਾਰ ਸਾਲ ਦਾ ਲੰਮਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਵੀ ਪੂਰਾ ਨਹੀਂ ਕੀਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਕਿ ਪਹਿਲ ਦੇ ਆਧਾਰ ਤੇ ਮਾਣ ਭੱਤਾ ਦੁੱਗਣਾ ਕੀਤਾ ਜਾਵੇ, ਸਾਲਾਨਾ ਇਨਕਰੀਮੈਂਟ ਵਧਾ ਕੇ 2000 ਕੀਤਾ ਜਾਵੇ ।ਇਸ ਤੋਂ ਇਲਾਵਾ ਪ੍ਰੀ ਨਰਸਰੀ ਟੀਚਰ ਦੇ ਦਰਜੇ ਦੀ ਮੰਗ ਕੀਤੀ ਗਈ। ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਸੰਬੰਧ ਵਿਚ ਗੱਲਬਾਤ ਹੋਈ। ਛੀਨਾ ਵਲੋਂ ਦੱਸਿਆ ਗਿਆ ਕਿ ਆਂਗਣਵਾੜੀ ਵਰਕਰ ਨੂੰ ਫਾਰਮ ਭਰਨ ਲਈ ਸਿਰਫ 25 ਰੁਪਏ ਦੇਣ ਬਾਰੇ ਕਿਹਾ ਗਿਆ ਜਦਕਿ ਹੈਲਪਰ ਨੂੰ ਇੱਕ ਰੁਪਿਆ ਵੀ ਦੇਣ ਦੀ ਗੱਲ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਅਮਨ ਅਰੋੜਾ ਵਲੋਂ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਵੱਲੋਂ ਉੱਪਰ ਗੱਲ ਕਰਕੇ ਸਾਰੇ ਮਸਲੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ।