24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ਾ ਤਸਕਰੀ ਦੀ ਸੂਚਨਾ ਹੁਣ ਸਿਰਫ਼ ਇਕ ਕਾਲ ’ ਤੇ ਚੰਡੀਗੜ੍ਹ ਪ੍ਰਸ਼ਾਸਨ ਨੇ 3 ਹੈਲਪਲਾਈਨ ਨੰਬਰ ਕੀਤੇ ਜਾਰੀ

ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਵਿਚ ਨਸ਼ਾ ਤਸਕਰੀ ’ਤੇ ਨਜ਼ਰ ਰੱਖਣ ਅਤੇ ਲੋਕਾਂ ਤੋਂ ਸਿੱਧੀ ਸੂਚਨਾ ਹਾਸਲ ਕਰਨ ਲਈ ਯੂ. ਟੀ.

Ad Position 21
No active advertisement
ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਵਿਚ ਨਸ਼ਾ ਤਸਕਰੀ ’ਤੇ ਨਜ਼ਰ ਰੱਖਣ ਅਤੇ ਲੋਕਾਂ ਤੋਂ ਸਿੱਧੀ ਸੂਚਨਾ ਹਾਸਲ ਕਰਨ ਲਈ ਯੂ. ਟੀ. ਪ੍ਰਸ਼ਾਸਨ ਨੇ ਹੁਣ ਹੈਲਪਲਾਈਨ ਦਾ ਰਾਹ ਖੋਲ੍ਹ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਤਿੰਨ ਐਂਟੀ-ਡਰੱਗ ਹੈਲਪਲਾਈਨ ਨੰਬਰ ਸ਼ੁਰੂ ਕਰਦਿਆਂ ਕਿਹਾ ਕਿ ਤਸਕਰੀ ਜਾਂ ਨਸ਼ਿਆਂ ਨਾਲ ਜੁੜੀ ਭਰੋਸੇਯੋਗ ਤੇ ਤੁਰੰਤ ਸੂਚਨਾ ਮਿਲਣ ’ਤੇ ਪੁਲਿਸ ਦੀ ਵਿਸ਼ੇਸ਼ ਟੀਮ ਵਲੋਂ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨਾਗਰਿਕਾਂ ਲਈ 1933 ਮਾਨਸ ਹੈਲਪਲਾਈਨ, 9282040100 ਐਂਟੀ-ਡਰੱਗ ਹੈਲਪਲਾਈਨ (ਮੋਬਾਈਲ) ਅਤੇ 0172-2677037 ਐਂਟੀ-ਡਰੱਗ ਹੈਲਪਲਾਈਨ (ਲੈਂਡਲਾਈਨ) ਜਾਰੀ ਕੀਤੇ ਗਏ ਹਨ। ਇਨ੍ਹਾਂ ਨੰਬਰਾਂ ਰਾਹੀਂ ਨਸ਼ਾ ਤਸਕਰੀ, ਨਸ਼ਿਆਂ ਦੀ ਵਰਤੋਂ ਤੇ ਇਸ ਨਾਲ ਜੁੜੀਆਂ ਹੋਰ ਗਤੀਵਿਧੀਆਂ ਸਬੰਧੀ ਜਾਣਕਾਰੀ ਪੁਲਿਸ ਤੇ ਪ੍ਰਸ਼ਾਸਨ ਤੱਕ ਪਹੁੰਚਾਈ ਜਾ ਸਕੇਗੀ। ਯੂ. ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਵਿਚ ਲੋਕਾਂ ਦੀ ਭਾਗੀਦਾਰੀ ਅਹਿਮ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਅਤੇ ਸੰਪਰਕ ਸਬੰਧੀ ਵੇਰਵੇ ਗੁਪਤ ਰੱਖੇ ਜਾਣਗੇ। ਘਰ-ਘਰ ਸਰਵੇ ਰਾਹੀਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਪਛਾਣ- ਪ੍ਰਸ਼ਾਸਕ ਕਟਾਰੀਆ ਨੇ ਦੱਸਿਆ ਕਿ ‘ਨਸ਼ਾ ਮੁਕਤ ਚੰਡੀਗੜ੍ਹ’ ਮੁਹਿੰਮ ਦੇ ਅਗਲੇ ਪੜਾਅ ਤਹਿਤ ਸ਼ਹਿਰ ’ਚ ਘਰ-ਘਰ ਸਰਵੇ ਕਰਵਾਇਆ ਜਾਵੇਗਾ। ਇਸ ਰਾਹੀਂ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਪਰਿਵਾਰਾਂ ਦੀ ਪਛਾਣ ਕੀਤੀ ਜਾਵੇਗੀ, ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ। ਬਿਨਾਂ ਪਰਚੀ ਦਵਾਈ ਵੇਚਣ ਵਾਲਿਆਂ ’ਤੇ ਹੋਵਗੀ ਕਾਰਵਾਈ- ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਿਹਤ ਵਿਭਾਗ ਨੂੰ ਅਜਿਹੀਆਂ ਦਵਾਈਆਂ ਦੀ ਵਿਕਰੀ ’ਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ਦੀ ਦੁਰਵਰਤੋਂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੈਡੀਕਲ ਆਊਟਲੈੱਟ ਰਜਿਸਟਰਡ ਡਾਕਟਰ ਦੀ ਵੈਧ ਪਰਚੀ ਤੋਂ ਬਿਨਾਂ ਅਜਿਹੀਆਂ ਦਵਾਈਆਂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਦੇ ਨਾਈਟ ਕਲੱਬਾਂ ’ਚ ਨਸ਼ੀਲੇ ਪਦਾਰਥਾਂ ਦੀ ਉਪਲਬਧਤਾ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਪ੍ਰਸ਼ਾਸਕ ਨੇ ਕਿਹਾ ਕਿ ਸ਼ਹਿਰ ਦੇ ਨਾਈਟ ਕਲੱਬਾਂ ਦੀ ਟਾਈਮਿੰਗ ਨੂੰ ਨਿਯਮਤ ਕਰਨ ਤੇ ਉੱਥੇ ਉਪਲਬਧ ਪਦਾਰਥਾਂ ਦੀ ਨਿਗਰਾਨੀ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਗੁਆਂਢੀ ਸੂਬਿਆਂ ਨਾਲ ਤਾਲਮੇਲ ਕਰਕੇ ਅੱਗੇ ਵਧਾਇਆ ਜਾਵੇਗਾ। ਇਸ ਤੋਂ ਬਾਅਦ ਲੋੜ ਅਨੁਸਾਰ ਅਗਲਾ ਫ਼ੈਸਲਾ ਲਿਆ ਜਾਵੇਗਾ। ਤੁਰੰਤ ਸੂਚਨਾ ’ਤੇ ਵਿਸ਼ੇਸ਼ ਟੀਮ ਕਰੇਗੀ ਕਾਰਵਾਈ- ਚੰਡੀਗੜ੍ਹ ਦੇ ਡੀ. ਜੀ. ਪੀ. ਡਾ. ਸਾਗਰ ਪ੍ਰੀਤ ਹੁੱਡਾ ਨੇ ਦੱਸਿਆ ਕਿ ਹੈਲਪਲਾਈਨ ’ਤੇ ਪ੍ਰਾਪਤ ਹੋਣ ਵਾਲੀ ਜਾਣਕਾਰੀ ਨੂੰ ਚਾਰ ਸ਼੍ਰੇਣੀਆਂ ਵਿਚ ਵੰਡਿਆ ਜਾਵੇਗਾ ਤਾਂ ਜੋ ਸ਼ਿਕਾਇਤ ਜਾਂ ਸੂਚਨਾ ਦੀ ਪ੍ਰਕਿਰਤੀ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਕੋਈ ਤੁਰੰਤ ਅਤੇ ਭਰੋਸੇਯੋਗ ਸੂਚਨਾ ਮਿਲਣ ’ਤੇ ਐਸ.ਐਸ.ਪੀ. ਦੀ ਨਿਗਰਾਨੀ ਹੇਠ ਗਠਿਤ ਵਿਸ਼ੇਸ਼ ਟੀਮ ਵਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। 130 ਐਫ਼. ਆਈ. ਆਰਜ਼ ਦਰਜ਼, 133 ਗ੍ਰਿਫ਼ਤਾਰ- ਡੀ. ਜੀ. ਪੀ. ਹੁੱਡਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ 130 ਐਫ਼.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ ਅਤੇ 133 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਰੀਬ 359 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਸੰਭਾਵਿਤ ਹਾਟਸਪੌਟਸ ਦੀ ਪਛਾਣ ਕਰਕੇ ਉਥੇ ਪੁਲਿਸ ਵਲੋਂ ਵਿਸ਼ੇਸ਼ ਨਿਗਰਾਨੀ ਅਤੇ ਘੇਰਾਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਸ਼ਾਸਕ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਦੀਪ੍ਰਵਾ ਲਾਕੜਾ, ਸਕੱਤਰ ਕਾਰਮਿਕ ਤੇ ਸਥਾਪਨਾ ਸਵਪਨਿਲ ਐਮ. ਨਾਇਕ, ਚੰਡੀਗੜ੍ਹ ਨਗਰ ਨਿਗਮ ਦੇ ਵਿਸ਼ੇਸ਼ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐਸ.ਐਸ.ਪੀ. ਕੰਵਰਦੀਪ ਕੌਰ, ਐਸ.ਐਸ.ਪੀ. (ਸੁਰੱਖਿਆ ਤੇ ਟਰੈਫ਼ਿਕ) ਸੁਮੇਰ ਪ੍ਰਤਾਪ ਸਿੰਘ ਸਮੇਤ ਯੂ.ਟੀ. ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਿੰਦਰ ਕੁਮਾਰ ਗੋਇਲ ਵਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਅਗਲੀ ਖ਼ਬਰ ਚੰਡੀਗੜ੍ਹ ’ਚ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਨੇ ਮਨਾਇਆ ‘ਵਿਸ਼ਵ ਪੰਜਾਬੀ ਦਿਵਸ’
Ad Position 24