24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਲਕਾ ਡੇਰਾਬੱਸੀ ਦੇ ਪਿੰਡ ਅਮਲਾਲਾ ਤੋਂ ‘ ਮਾਨ ਦੇ ਮੁਨਾਫ਼ੇ ’ ਡੋਰ - ਟੂ - ਡੋਰ ਮੁਹਿੰਮ ਸ਼ੁਰੂ

ਡੇਰਾਬੱਸੀ, 23 ਸਤੰਬਰ(ਗੁਰਮੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਮੰਗਲਵਾਰ ਨੂੰ ਹਲਕਾ ਡੇਰਾਬੱਸੀ ਦੇ ਪਿੰਡ ਅਮਲਾਲਾ ਤੋਂ ਕੀਤੀ ਗਈ। ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਖ਼ੁਦ ਲੋਕਾਂ ਦੇ ਘਰਾਂ ਤੱਕ ਪਹੁੰਚੇ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।

Ad Position 21
No active advertisement
ਅਜੀਤ ਡੈਸਕ 24-09-2026
ਡੇਰਾਬੱਸੀ, 23 ਸਤੰਬਰ(ਗੁਰਮੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਮੰਗਲਵਾਰ ਨੂੰ ਹਲਕਾ ਡੇਰਾਬੱਸੀ ਦੇ ਪਿੰਡ ਅਮਲਾਲਾ ਤੋਂ ਕੀਤੀ ਗਈ। ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਖ਼ੁਦ ਲੋਕਾਂ ਦੇ ਘਰਾਂ ਤੱਕ ਪਹੁੰਚੇ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਰਾਹੀਂ ਲੋਕਾਂ ਨੂੰ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਯੋਜਨਾਵਾਂ ਰਾਹੀਂ ਹਰੇਕ ਪਰਿਵਾਰ ਨੂੰ ਅੰਦਾਜ਼ਨ 1.82 ਲੱਖ ਰੁ. ਦਾ ਲਾਭ ਪਹੁੰਚਿਆ ਹੈ। ਇਸ ਵਿਚ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਿੱਖਿਆ, ਪੈਨਸ਼ਨ ਅਤੇ ਸਿਹਤ ਸਹੂਲਤਾਂ ਸ਼ਾਮਿਲ ਹਨ। ਇਸ ਮੌਕੇ ਸਰਪੰਚ ਹਰਨਿੰਦਰ ਸਿੰਘ, ਪੰਚਾਇਤ ਮੈਂਬਰਾਂ ਅਤੇ ਪਾਰਟੀ ਵਰਕਰਾਂ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਦੇ ਤਹਿਤ ਦੁਸਹਿਰਾ ਮੈਦਾਨ ਵਿਖੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਰਿੰਦਰ ਕੁਮਾਰ ਗੋਇਲ ਵਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ
Ad Position 24