24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਉੱਘੇ ਚਿੰਤਕ ਤੇ ਸੇਵਾ ਮੁਕਤ ਆਈ.

Ad Position 21
No active advertisement
ਸਵ. ਗੁਰਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਮੌਕੇ ਗੁਰੂ ਚਰਨਾਂ ’ਚ ਜੁੜ ਬੈਠੀ ਸੰਗਤ। ਤਸਵੀਰ : ਗੁਰਿੰਦਰ ਸਿੰਘ 24-09-2026
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਉੱਘੇ ਚਿੰਤਕ ਤੇ ਸੇਵਾ ਮੁਕਤ ਆਈ. ਏ. ਐਸ. ਅਧਿਕਾਰੀ ਸਵ. ਗੁਰਦੇਵ ਸਿੰਘ ਬਰਾੜ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਸਥਾਨਕ ਸੈਕਟਰ- 38 ਸਥਿਤ ਗੁਰਦੁਆਰਾ ਸ਼ਾਹਪੁਰ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੇ ਉਚੇਚੇ ਤੌਰ ’ਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਵਲੋਂ ਜੁੜੀ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਸ਼ਰਧਾਂਜਲੀ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਸਵ. ਗੁਰਦੇਵ ਸਿੰਘ ਬਰਾੜ ਨੂੰ ਗੁਰੂ ਦਾ ਸੱਚਾ ਸਿੱਖ ਹੋਣ ਦਾ ਖ਼ਿਤਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਾਰੀ ਉਮਰ ਗੁਰੂ ਨੂੰ ਹਾਜ਼ਰ ਨਾਜ਼ਰ ਜਾਣ ਕੇ ਸਰਕਾਰੀ ਸੇਵਾ ਨਿਭਾਈ। ਇਸ ਤੋਂ ਬਾਅਦ ਸਵ. ਗੁਰਦੇਵ ਸਿੰਘ ਬਰਾੜ ਦੇ ਛੋਟੇ ਸਪੁੱਤਰ ਗੁਰਬੀਰ ਸਿੰਘ ਬਰਾੜ ਨੇ ਆਪਣੇ ਪਿਤਾ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿੰਦੇ ਸਨ ਅਤੇ ਹਰ ਇਕ ਨੂੰ ਹਰ ਹਾਲਤ ’ਚ ਚੜ੍ਹਦੀ ਕਲਾ ਵਿਚ ਰਹਿਣ ਦੀ ਪ੍ਰੇਰਨਾ ਦਿੰਦੇ ਸਨ। ਉਨ੍ਹਾਂ ਸ਼ਰਧਾਂਜਲੀ ਸਮਾਗਮ ’ਚ ਪੁੱਜੀਆਂ ਸਮੁੱਚੀਆਂ ਸੰਗਤਾਂ ਸਮੇਤ ਸ਼ੋਕ ਸੰਦੇਸ਼ ਭੇਜਣ ਵਾਲੀਆਂ ਜਥੇਬੰਦੀਆਂ/ਸੰਸਥਾਵਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਅਕਾਲੀ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੌਲੀ, ਬੀਬੀ ਹਰਜਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ, ਜਥੇ. ਜਗਜੀਤ ਸਿੰਘ ਰਤਨਗੜ੍ਹ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਸਾਬਕਾ ਪੁਲਿਸ ਅਧਿਕਾਰੀ ਰਾਜਦੀਪ ਸਿੰਘ ਗਿੱਲ ਅਤੇ ਸਾਬਕਾ ਆਈ. ਏ. ਐਸ. ਸੁਖਪਾਲ ਸਿੰਘ ਗਿੱਲ, ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ ਸੇਵਾ-ਮੁਕਤ ਕਰਨਲ ਜਸਮੇਰ ਸਿੰਘ ਬਾਲਾ, ਇੰਜ. ਸੁਰਿੰਦਰ ਸਿੰਘ ਵਿਰਦੀ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਸੁਖਦੇਵ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਬਾਹੀਆ, ਸੁਖਪਾਲ ਸਿੰਘ ਕੰਗ, ਹਰਪ੍ਰੀਤ ਸਿੰਘ ਡੋਡ, ਰਘਬੀਰ ਸਿੰਘ ਢਿੱਲੋਂ, ਡਾ. ਬਲਕਾਰ ਸਿੰਘ, ਐਡਵੋਕੇਟ ਕਰਨਦੀਪ ਸਿੰਘ ਚੀਮਾ, ਡਾ. ਉਜਾਗਰ ਸਿੰਘ ਅਤੇ ਭਗਵੰਤਪਾਲ ਸਿੰਘ ਸੱਚਰ ਸਮੇਤ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਕਾਲਜਾਂ ਤੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਗ਼ੈਰ-ਅਧਿਆਪਨ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਹਾਂਦੇਵ ਕਾਲੋਨੀ ’ਚ 10 ਤੋਂ 12 ਫੁੱਟ ਲੰਮਾ ਅਜਗਰ ਮਿਲਣ ਨਾਲ ਹੜਕੰਪ ਅਗਲੀ ਖ਼ਬਰ ਹੈਰੋਇਨ ਸਮੇਤ 20 ਸਾਲਾ ਨੌਜਵਾਨ ਕਾਬੂ
Ad Position 24