24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੁਲਿਸ ਨੇ ਮੋਟਰਸਾਈਕਲ ਚੋਰ ਕੀਤਾ ਕਾਬੂ, 2 ਮੋਟਰਸਾਈਕਲਾਂ ਸਮੇਤ ਸਕੂਟੀ ਬਰਾਮਦ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਚੋਰੀਸ਼ੁਦਾ ਦੋ ਪਹੀਆ ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਿਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਗੌਰਵ ਉਰਫ਼ ਰਵੀ ਵਾਸੀ ਦਾਦਪੁਰਾ ਮੁਹੱਲਾ ਡੇਰਾਬੱਸੀ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-09-2026
ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਚੋਰੀਸ਼ੁਦਾ ਦੋ ਪਹੀਆ ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਿਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਗੌਰਵ ਉਰਫ਼ ਰਵੀ ਵਾਸੀ ਦਾਦਪੁਰਾ ਮੁਹੱਲਾ ਡੇਰਾਬੱਸੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਨਿਰਭੈ ਸਿੰਘ ਅਨੁਸਾਰ ਮੁਲਜ਼ਮ ਕੋਲੋਂ ਇਕ ਹੌਂਡਾ ਸਕੂਟੀ ਅਤੇ ਦੋ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਵਲੋਂ ਵਾਹਨਾਂ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਵਾਹਨ ਕਿੱਥੋਂ ਚੋਰੀ ਕੀਤੇ ਗਏ ਸਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਵਾਹਨ ਚੋਰੀ ਦੀਆਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਸਾਹਮਣੇ ਆ ਸਕਦੀ ਹੈ। ਕਾਬੂ ਕਿੱਥੇ ਮੁਲਜ਼ਮਤਾ ਅੱਜ ਦੋ ਦਿਨਾਂ ਰਿਮਾਂਡ ਖ਼ਤਮ ਹੋਣ ਤੇ ਉਸ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ-ਚੰਡੀਗੜ੍ਹ ਰੋਡ ’ਤੇ ਹੋਟਲਾਂ ਨੇੜੇ ਚੱਲ ਰਹੀਆਂ ਕਥਿਤ ਗ਼ੈਰ-ਕਾਨੂੰਨੀ ਗਤੀਵਿਧੀਆਂ ਤੋਂ ਲੋਕ ਪ੍ਰੇਸ਼ਾਨ, ਪੁਲਿਸ ਤ... ਅਗਲੀ ਖ਼ਬਰ ਬਲੌਂਗੀ ਵਿਖੇ ਹਾਈਟੈਂਸ਼ਨ ਤਾਰਾਂ ਦੀ ਲਪੇਟ ’ਚ ਆਇਆ ਪੇਂਟਰ
Ad Position 24