‘ ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸਫ਼ਲ ਬਣਾਉਣ ਲਈ ਰਾਣਾ ਗਿੱਲ ਵਲੋਂ ਹਲਕਾ ਵਾਸੀਆਂ ਦਾ ਧੰਨਵਾਦ
ਖਰੜ, 23 ਸਤੰਬਰ (ਜੰਡਪੁਰੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੂਰੇ ਪੰਜਾਬ ‘ਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਜਦੋਂ ਹਲਕਾ ਖਰੜ ਵਿਖੇ ਪਹੁੰਚੀ ਤਾਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਨੇ ਖ਼ੁਦ ਟਰੈਕਟਰ ਚਲਾ ਕੇ ਯਾਤਰਾ ਦਾ ਸਵਾਗਤ ਕੀਤਾ। ਇਸ ਉਪਰੰਤ ਯਾਤਰਾ ਦੁਸਹਿਰਾ ਗਰਾਊਂਡ ਖਰੜ ਵਿਖੇ ਪਹੁੰਚੀ, ਜਿਥੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਵੱਡੀ ਗਿਣਤੀ ਲੋਕ ਅਤੇ ਪਾਰਟੀ ਵਰਕਰ ਯਾਤਰਾ ਦਾ ਹਿੱਸਾ ਬਣਨ ਲਈ ਇਕੱਤਰ ਹੋਏ।
ਭ
ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ।
24-09-2026
ਖਰੜ, 23 ਸਤੰਬਰ (ਜੰਡਪੁਰੀ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੂਰੇ ਪੰਜਾਬ ‘ਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਜਦੋਂ ਹਲਕਾ ਖਰੜ ਵਿਖੇ ਪਹੁੰਚੀ ਤਾਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਨੇ ਖ਼ੁਦ ਟਰੈਕਟਰ ਚਲਾ ਕੇ ਯਾਤਰਾ ਦਾ ਸਵਾਗਤ ਕੀਤਾ। ਇਸ ਉਪਰੰਤ ਯਾਤਰਾ ਦੁਸਹਿਰਾ ਗਰਾਊਂਡ ਖਰੜ ਵਿਖੇ ਪਹੁੰਚੀ, ਜਿਥੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਵੱਡੀ ਗਿਣਤੀ ਲੋਕ ਅਤੇ ਪਾਰਟੀ ਵਰਕਰ ਯਾਤਰਾ ਦਾ ਹਿੱਸਾ ਬਣਨ ਲਈ ਇਕੱਤਰ ਹੋਏ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਰਣਜੀਤ ਸਿੰਘ ਰਾਣਾ ਗਿੱਲ ਨੇ ਹਲਕਾ ਖਰੜ ਦੇ ਵਸਨੀਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੱਦੇ ‘ਤੇ ਇੰਨੀ ਵੱਡੀ ਗਿਣਤੀ ‘ਚ ਲੋਕਾਂ ਤੇ ਪਾਰਟੀ ਵਰਕਰਾਂ ਨੇ ਦੁਸਹਿਰਾ ਗਰਾਊਂਡ ਪਹੁੰਚ ਕੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਇਆ, ਜੋ ਕਿ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਵਸਨੀਕਾਂ ਵਲੋਂ ਬਖਸ਼ਿਆ ਗਿਆ ਇਹ ਪਿਆਰ ਅਤੇ ਸਤਿਕਾਰ ਮੈਨੂੰ ਸਮਾਜ ਸੇਵਾ ਲਈ ਹੋਰ ਬਲ ਅਤੇ ਜਜ਼ਬਾ ਪ੍ਰਦਾਨ ਕਰੇਗਾ। ਰਾਣਾ ਗਿੱਲ ਨੇ ਕਿਹਾ ਕਿ ਹਲਕਾ ਖਰੜ ਮੇਰੀ ਕਰਮ ਭੂਮੀ ਹੈ ਅਤੇ ਮੇਰੇ ਬਾਕੀ ਬਚੇ ਸਵਾਸ ਹਲਕਾ ਖਰੜ ਦੀ ਸੇਵਾ ‘ਚ ਹੀ ਅਰਪਿਤ ਰਹਿਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਦੇਣਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਹਲਕਾ ਖਰੜ ਵਾਸੀਆਂ ਨੂੰ ਇਸ ਮੁਹਿੰਮ ਨਾਲ ਇਸੇ ਤਰ੍ਹਾਂ ਜੁੜੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਬਰਾੜ ਜਨਰਲ ਸਕੱਤਰ ਭਾਜਪਾ ਪੰਜਾਬ, ਸੰਜੀਵ ਵਸ਼ਿਸ਼ਟ ਜ਼ਿਲ੍ਹਾ ਪ੍ਰਧਾਨ, ਸੁਭਾਸ਼ ਸ਼ਰਮਾ ਸੂਬਾ ਮੀਤ ਪ੍ਰਧਾਨ, ਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ, ਤਜਿੰਦਰ ਸਿੰਘ ਸਰਾਂ, ਸਤਿੰਦਰ ਸੱਤੀ, ਹੋਬੀ ਧਾਲੀਵਾਲ, ਵਿਨੀਤ ਜੋਸ਼ੀ, ਸੁਖਵਿੰਦਰ ਸਿੰਘ ਗੋਲਡੀ, ਚਰਨਜੀਤ ਸਿੰਘ ਕਾਲੇਵਾਲ, ਨਰਿੰਦਰ ਸਿੰਘ ਰਾਣਾ, ਮੰਡਲ ਪ੍ਰਧਾਨ ਕੁਸ਼ ਰਾਜਪੂਤ, ਰਾਕੇਸ਼ ਗੁਪਤਾ ਬੰਟੀ ਮੰਡਲ ਪ੍ਰਧਾਨ ਤੇ ਰਜਿੰਦਰ ਸ਼ਰਮਾ ਮੰਡਲ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ‘ਚ ਹਲਕਾ ਖਰੜ ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰ ਹਾਜ਼ਰ ਸਨ।