ਜ਼ੀਰਕਪੁਰ ਦੇ ਹੋਟਲ ’ ਚ ਨਾਬਾਲਗਾ ਨਾਲ ਜ਼ਬਰ - ਜਨਾਹ ਮਾਮਲੇ ’ ਚ ਮੁਲਜ਼ਮ ਨੂੰ 20 ਸਾਲ ਦੀ ਕੈਦ ਫਾਸਟ ਟਰੈਕ ਸਪੈਸ਼ਲ ਕੋਰਟ ਨੇ 10 ਹਜ਼ਾਰ ਰੁ. ਜੁਰਮਾਨਾ ਵੀ ਲਾਇਆ
ਨਾਬਾਲਗਾ ਨੇ ਇਸ ਸੰਬੰਧੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਸ਼ਿਕਾਇਤ ਸਭ ਤੋਂ ਪਹਿਲਾਂ ਮਹਿਲਾ ਥਾਣਾ ਪੰਚਕੂਲਾ ਵਿਖੇ ਪਹੁੰਚੀ ਸੀ।
ਨਾਬਾਲਗਾ ਨੇ ਇਸ ਸੰਬੰਧੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਸ਼ਿਕਾਇਤ ਸਭ ਤੋਂ ਪਹਿਲਾਂ ਮਹਿਲਾ ਥਾਣਾ ਪੰਚਕੂਲਾ ਵਿਖੇ ਪਹੁੰਚੀ ਸੀ। ਜਾਂਚ ਦੌਰਾਨ ਘਟਨਾ ਦਾ ਸਥਾਨ ਜ਼ੀਰਕਪੁਰ ਸਥਿਤ ਹੋਟਲ ਸਾਹਮਣੇ ਆਉਣ ’ਤੇ ਉਥੇ ਜ਼ੀਰੋ ਐੱਫ. ਆਈ. ਆਰ. ਦਰਜ ਕਰਕੇ ਮਾਮਲਾ ਜ਼ੀਰਕਪੁਰ ਪੁਲਿਸ ਨੂੰ ਭੇਜਿਆ ਗਿਆ। ਜ਼ੀਰਕਪੁਰ ਥਾਣੇ ਵਿਚ 1 ਮਈ 2025 ਨੂੰ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ ਪਹਿਲਾਂ ਪੁਲਿਸ ਰਿਮਾਂਡ ਅਤੇ ਬਾਅਦ ਵਿਚ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਨੇ ਹੋਟਲ ਦਾ ਰਿਕਾਰਡ, ਨਾਬਾਲਿਗਾ ਨਾਲ ਸੰਬੰਧਿਤ ਦਸਤਾਵੇਜ਼ ਅਤੇ ਮੁਲਜ਼ਮ ਦਾ ਮੋਬਾਈਲ ਫੋਨ ਕਬਜ਼ੇ ਵਿਚ ਲੈ ਕੇ ਜਾਂਚ ਦਾ ਹਿੱਸਾ ਬਣਾਇਆ। ਜਾਂਚ ਮੁਕੰਮਲ ਹੋਣ ਉਪਰੰਤ ਪੁਲਿਸ ਵਲੋਂ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਮੁਲਜ਼ਮ ਖ਼ਿਲਾਫ਼ ਚਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਤੋਂ ਬਾਅਦ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਸਖ਼ਤ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ।