ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ’ ਚ ਹਰ ਵਰਗ ਲਈ ਕੰਮ ਕੀਤਾ - ਹਰਜੋਤ ਸਿੰਘ ਬੈਂਸ ਕਿਹਾ, ਪੰਜਾਬੀ ਧੱਕੇਸ਼ਾਹੀ ਦੀ ਸਿਆਸਤ ਨੂੰ ਕਦੇ ਪ੍ਰਵਾਨ ਨਹੀਂ ਕਰਨਗੇ
ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬੀਆਂ ਦੀਆਂ ਉਮੀਦਾਂ ਅਤੇ ਸੁਪਨਿਆਂ ਅਨੁਸਾਰ ਇਤਿਹਾਸਕ ਕੰਮ ਕੀਤੇ ਹਨ ਅਤੇ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਗਿਆ ਹੈ।
ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬੀਆਂ ਦੀਆਂ ਉਮੀਦਾਂ ਅਤੇ ਸੁਪਨਿਆਂ ਅਨੁਸਾਰ ਇਤਿਹਾਸਕ ਕੰਮ ਕੀਤੇ ਹਨ ਅਤੇ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੇੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫ਼ਤ ਬਿਜਲੀ, ਸਿੱਖਿਆ, ਸਿਹਤ ਸਹੂਲਤਾਂ, ਸ਼ਹੀਦਾਂ ਦੇ ਪਰਿਵਾਰਾਂ ਲਈ ਸਨਮਾਨ ਰਾਸ਼ੀ ਅਤੇ ਮਹਿਲਾਵਾਂ ਨਾਲ ਸਬੰਧਿਤ ਯੋਜਨਾਵਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਕੰਮ ਕੀਤਾ ਹੈ । ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਸਿੱਖਿਆ ਮੰਤਰੀ ਬੈਂਸ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਸਿਆਸੀ ਜ਼ਮੀਨ ’ਤੇ ਭਾਜਪਾ ਨੂੰ ਲੋਕਾਂ ਵਲੋਂ ਲੋੜੀਂਦਾ ਸਮਰਥਨ ਨਹੀਂ ਮਿਲ ਰਿਹਾ । ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸੀ ਤੇ ਸਮਾਜਿਕ ਸੋਚ ਦੇਸ਼ ਦੇ ਕਈ ਹੋਰ ਸੂਬਿਆਂ ਨਾਲੋਂ ਵੱਖਰੀ ਹੈ ਤੇ ਪੰਜਾਬੀ ਧੱਕੇਸ਼ਾਹੀ ਦੀ ਸਿਆਸਤ ਨੂੰ ਕਦੇ ਪ੍ਰਵਾਨ ਨਹੀਂ ਕਰਨਗੇ। ਮਾਨ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਬਾਰੇ ਬੋਲਦਿਆਂ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਵਿਕਾਸ ਕਾਰਜਾਂ ਤੋਂ ਪਿੱਛੇ ਨਹੀਂ ਹਟੇਗੀ ।