26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲੈ ਕੇ ਪਾਰਟੀ ਦੇ ਛੋਟੇ-ਵੱਡੇ ਆਗੂ ਲਗਾਤਾਰ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲੈ ਕੇ ਪਾਰਟੀ ਦੇ ਛੋਟੇ-ਵੱਡੇ ਆਗੂ ਲਗਾਤਾਰ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ। ਚੀਮਾ ਨੇ ਕਿਹਾ ਕਿ ਕਦੇ ਸਾਡੇ ਬਹੁਤ ਹੀ ਸਤਿਕਾਰਯੋਗ ਸਵਰਗਵਾਸੀ ਬੂਟਾ ਸਿੰਘ ਜੀ (ਸਾਬਕਾ ਗ੍ਰਹਿ ਮੰਤਰੀ) ਦੇ ਰੰਗ ਅਤੇ ਜਾਤ ‘ਤੇ ਭੱਦੀਆਂ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ ਅਤੇ ਕਦੇ ਹੋਰ ਆਗੂ ਦਲਿਤਾਂ ਪ੍ਰਤੀ ਆਪਣੀ ਨਫ਼ਰਤ ਦਾ ਪ੍ਰਗਟਾਵਾ ਕਰਦੇ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਦੀ ਮਾਨਸਿਕਤਾ ਪੂਰੀ ਤਰ੍ਹਾਂ ਦਲਿਤ ਵਿਰੋਧੀ ਹੈ। ਨਮੋਲ ਪਿੰਡ ਦੀ ਹਾਲੀਆ ਘਟਨਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਉੱਥੋਂ ਦੀਆਂ ਬਹੁਤ ਸਾਰੀਆਂ ਔਰਤਾਂ ਨੇ ਕਾਂਗਰਸ ਦੇ ਸਥਾਨਕ ਆਗੂਆਂ ਵਲੋਂ ਨਸ਼ਾ ਵੇਚਣ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ, ਤਾਂ ਬੌਖਲਾਹਟ ਵਿਚ ਆ ਕੇ ਕਾਂਗਰਸੀ ਆਗੂਆਂ ਨੇ ਸਾਡੀਆਂ ਦਲਿਤ ਭੈਣਾਂ ਅਤੇ ਔਰਤਾਂ ਪ੍ਰਤੀ ਬਹੁਤ ਹੀ ਅਪਮਾਨਜਨਕ ਟਿੱਪਣੀਆਂ ਕੀਤੀਆਂ। ਇਹ ਘਟਨਾ ਕਾਂਗਰਸੀ ਲੀਡਰਸ਼ਿਪ ਦੇ ਨੀਵੇਂ ਪੱਧਰ ਅਤੇ ਨਫ਼ਰਤੀ ਰਵੱਈਏ ਨੂੰ ਬਿਆਨ ਕਰਦੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਦੇ ਭਲੇ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਡਰ ਕੇ ਅਤੇ ਬੌਖਲਾ ਕੇ ਕਾਂਗਰਸੀ ਆਗੂ ਸਮਾਜਿਕ ਪਾੜਾ ਪਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਾਂਗਰਸ ਪਾਰਟੀ ਦੇ ਅਜਿਹੇ ਦਲਿਤ ਵਿਰੋਧੀ ਬਿਆਨਾਂ ਅਤੇ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਘੋਰ ਨਿੰਦਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਲਾਬ ਚੰਦ ਕਟਾਰੀਆ ਨੇ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਏ.ਬੀ.ਵੀ.ਪੀ ਇਕਾਈ ਨੇ ਪੰਜਾਬ ਦੇ ਰਾਜਪਾਲ ਨੂੰ ਵਿਦਿਆਰਥੀ ਭਲਾਈ ਅਤੇ ਯੂਨੀਵਰਸਿਟੀ ਦੇ ਵਿਕਾਸ ਸੰਬੰਧੀ...
Ad Position 24