26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹੋਟਲ ਦੇ ਕਮਰੇ ’ਚੋਂ ਹਰਿਆਣੇ ਦਾ ਪਟਵਾਰੀ ਮ੍ਰਿਤਕ ਹਾਲਤ ’ਚ ਮਿਲਿਆ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਸਥਿਤ ਇਕ ਹੋਟਲ ਦੇ ਕਮਰੇ ‘ਚ ਹਰਿਆਣਾ ਦੇ ਇਕ ਪਟਵਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੋਟਲ ਦੇ ਕਮਰੇ ‘ਚੋਂ ਉਸ ਦੀ ਲਾਸ਼ ਮਿਲਣ ਮਗਰੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Ad Position 21
No active advertisement
ਮ੍ਰਿਤਕ ਅਸ਼ੋਕ ਕੁਮਾਰ ਦੀ ਪੁਰਾਣੀ 26-09-2026
ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਸਥਿਤ ਇਕ ਹੋਟਲ ਦੇ ਕਮਰੇ ‘ਚ ਹਰਿਆਣਾ ਦੇ ਇਕ ਪਟਵਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੋਟਲ ਦੇ ਕਮਰੇ ‘ਚੋਂ ਉਸ ਦੀ ਲਾਸ਼ ਮਿਲਣ ਮਗਰੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ (57) ਪੁੱਤਰ ਚਰਨਦਾਸ ਵਾਸੀ ਸੈਕਟਰ-10 ਅੰਬਾਲਾ ਵਜੋਂ ਹੋਈ ਹੈ। ਉਹ ਅੰਬਾਲਾ ਜ਼ਿਲ੍ਹੇ ਦੇ ਬਰਾਡਾ ਹਲਕੇ ‘ਚ ਪਟਵਾਰੀ ਵਜੋਂ ਤਾਇਨਾਤ ਸੀ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਗੁਲਾਬ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਨੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਸਥਿਤ ਇਕ ਹੋਟਲ ‘ ਚ ਕਮਰਾ ਕਿਰਾਏ ‘ਤੇ ਲਿਆ ਹੋਇਆ ਸੀ। ਕਾਫ਼ੀ ਸਮੇਂ ਤੱਕ ਕਮਰੇ ‘ਚੋਂ ਕਿਸੇ ਤਰ੍ਹਾਂ ਦੀ ਗਤੀਵਿਧੀ ਨਜ਼ਰ ਨਾ ਆਉਣ ‘ਤੇ ਹੋਟਲ ਦੇ ਮੁਲਾਜ਼ਮਾਂ ਨੂੰ ਸ਼ੱਕ ਹੋਇਆ, ਜਿਸ ਤੋਂ ਬਾਅਦ ਜਦੋਂ ਕਮਰੇ ਦੀ ਜਾਂਚ ਕੀਤੀ ਗਈ ਤਾਂ ਅਸ਼ੋਕ ਕੁਮਾਰ ਮ੍ਰਿਤਕ ਹਾਲਤ ‘ਚ ਪਿਆ ਮਿਲਿਆ। ਜਾਂਚ ਅਧਿਕਾਰੀ ਮੁਤਾਬਿਕ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਅਸ਼ੋਕ ਕੁਮਾਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ। 25 ਐਮਓਐਚ 22 ਮ੍ਰਿਤਕ ਅਸ਼ੋਕ ਕੁਮਾਰ ਦੀ ਪੁਰਾਣੀ ਤਸਵੀਰ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ 246 ਕਾਬੂ
Ad Position 24