26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)-ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹਾਈ ਕੋਰਟ ਕੰਪਲੈਕਸ ਵਿਖੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਸੁਰੱਖਿਆ ਦੇ ਮੱਦੇਨਜ਼ਰ ਹਾਈ ਕੋਰਟ ਵਿਖੇ ਵਕੀਲਾਂ ਅਤੇ ਕਰਮਚਾਰੀਆਂ ਦਾ ਦਾਖਲਾ ਕੁਝ ਸਮੇਂ ਲਈ ਰੋਕ ਕੇ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)-ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹਾਈ ਕੋਰਟ ਕੰਪਲੈਕਸ ਵਿਖੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਸੁਰੱਖਿਆ ਦੇ ਮੱਦੇਨਜ਼ਰ ਹਾਈ ਕੋਰਟ ਵਿਖੇ ਵਕੀਲਾਂ ਅਤੇ ਕਰਮਚਾਰੀਆਂ ਦਾ ਦਾਖਲਾ ਕੁਝ ਸਮੇਂ ਲਈ ਰੋਕ ਕੇ ਰੱਖਿਆ ਗਿਆ। ਇਸ ਦੌਰਾਨ ਬੰਬ ਨਿਰੋਧਕ ਦਸਤੇ ਅਤੇ ਡੋਗ ਸਕੁਐਡ ਵਲੋਂ ਹਾਈ ਕੋਰਟ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸ਼ੱਕੀ ਵਸਤੂਆਂ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਸੰਭਾਵੀ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਵੀ ਮੌਕੇ ’ਤੇ ਤਿਆਰ ਰੱਖਿਆ ਗਿਆ। ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵਲੋਂ ਧਮਕੀ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਨਾਲ ਹੀ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਖੇ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੱਛਮੀ ਗੜਬੜੀ ਦੇ ਚੱਲਦਿਆਂ ਪੰਜਾਬ ’ ਚ ਦੋ ਦਿਨਾਂ ਲਈ ਯੈਲੋ ਚਿਤਾਵਨੀ ਜਾਰੀ ਅਗਲੀ ਖ਼ਬਰ ਹੋਟਲ ਦੇ ਕਮਰੇ ’ਚੋਂ ਹਰਿਆਣੇ ਦਾ ਪਟਵਾਰੀ ਮ੍ਰਿਤਕ ਹਾਲਤ ’ਚ ਮਿਲਿਆ
Ad Position 24