25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਡੀ . ਸੀ . ਕੋਮਲ ਮਿੱਤਲ ਅਤੇ ਐੱਸ . ਐੱਸ . ਪੀ . ਵਰੁਣ ਸ਼ਰਮਾ ਨੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

ਐੱਸ. ਏ.

Ad Position 21
No active advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲੈਂਦੇ ਹੋਏ ਡੀ.ਸੀ. ਕੋਮਲ ਮਿੱਤਲ ਅਤੇ ਐੱਸ.ਐੱਸ.ਪੀ. ਵਰੁਣ ਸ਼ਰਮਾ। ਅਜੀਤ ਤਸਵੀਰ 26-09-2026
ਐੱਸ. ਏ. ਐੱਸ. ਨਗਰ, 25 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ. ਐਸ. ਪੀ. ਵਰੁਣ ਸ਼ਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਐਸ. ਐਸ. ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਬਹੁ-ਪੱਖੀ ਪੱਧਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਪ੍ਰਸ਼ਾਸਨ, ਪੁਲਿਸ, ਪੰਚਾਇਤਾਂ, ਸਮਾਜਿਕ ਸੰਸਥਾਵਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਕੋਆਰਡੀਨੇਟਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾਵੇ ਅਤੇ ਜਿਹੜੇ ਪਿੰਡਾਂ ‘ਚ ਹਾਲੇ ਵਿਲੇਜ਼ ਡਿਫੈਂਸ ਕਮੇਟੀਆਂ ਨਹੀਂ ਬਣਾਈਆਂ ਗਈਆਂ, ਉਥੇ ਜਲਦ ਕਮੇਟੀਆਂ ਗਠਿਤ ਕੀਤੀਆਂ ਜਾਣ ਅਤੇ ਪਹਿਲਾਂ ਬਣ ਚੁੱਕੀਆਂ ਕਮੇਟੀਆਂ ਦੀ ਵੈਰੀਫਿਕੇਸ਼ਨ ਕਰਵਾਈ ਜਾਵੇ ਅਤੇ ਆਪਸੀ ਤਾਲਮੇਲ ਲਈ ਵਟਸਐਪ ਗਰੁੱਪ ਬਣਾਏ ਜਾਣ ਤਾਂ ਜੋ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਕੀਤੀਆਂ ਜਾ ਰਹੀਆਂ ਗਤਵਿਧੀਆ ਬਾਰੇ ਹੋਰ ਸੁਚਾਰੂ ਢੰਗ ਨਾਲ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕੀਤੀ ਜਾਵੇਗੀ ਅਤੇ ਜਿਥੇ ਕਿਧਰੇ ਕੋਈ ਕਮੀ ਸਾਹਮਣੇ ਆਵੇਗੀ, ਉਸ ਨੂੰ ਤੁਰੰਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨੌਜਵਾਨਾਂ ‘ਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਹਦਾਇਤ ਵੀ ਕੀਤੀ। ਇਸੇ ਦੌਰਾਨ ਡੀ. ਸੀ. ਕੋਮਲ ਮਿੱਤਲ ਨੇ ਕਿਹਾ ਕਿ ਵਿਲੇਜ਼ ਡਿਫੈਂਸ ਕਮੇਟੀਆਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ‘ਤੇ ਅਹਿਮ ਕੜੀ ਵਜੋਂ ਕੰਮ ਕਰ ਸਕਦੀਆਂ ਹਨ। ਉਨ੍ਹਾਂ ਕਮੇਟੀਆਂ ਨੂੰ ਆਪਣੀ ਭੂਮਿਕਾ ਨੂੰ ਹੋਰ ਸਰਗਰਮੀ ਨਾਲ ਨਿਭਾਉਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਨਾਲ ਸੰਬੰਧਿਤ ਸੇਵਾਵਾਂ, ਜਾਗਰੂਕਤਾ ਗਤੀਵਿਧੀਆਂ ਅਤੇ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ। ਇਸੇ ਦੌਰਾਨ ਡੀ. ਸੀ. ਅਤੇ ਐਸ. ਐਸ. ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ‘ਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਨਸ਼ੇ ਛੱਡ ਚੁੱਕੇ ਵਿਅਕਤੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ, ਪੁਲਿਸ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਿਆ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ, ਦਮਨਦੀਪ ਕੌਰ, ਐਸ. ਡੀ. ਐਮ. ਬਨੂੰੜ ਰਮਨਦੀਪ ਕੌਰ, ਸਿਵਲ ਸਰਜਨ ਸੰਗੀਤਾ ਜੈਨ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ੋਨ ਇੰਚਾਰਜ ਅਨੂੰ ਬੱਬਰ, ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਕੌਂਸਲ ਦੇ ਕਾਗਜ਼ਾਂ ’ਚ ਜੁਰਮਾਨੇ, ਪਰ ਖਾਲੀ ਪਲਾਟਾਂ ’ਚ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਕੁਰਾਲੀ ਨੂੰ ਘੜੂੰਆਂ ਨਾਲ ਜੋੜਦੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਹੋਣ ਕਾਰਨ ਇਲਾਕਾ ਵਾਸੀਆਂ ’ਚ ਸਰਕਾਰ ਖ਼ਿਲਾਫ਼ ਭਾਰੀ ਰ...
Ad Position 24