ਸਾਬਕਾ ਮੰਤਰੀ ਕੰਗ ਤੇ ਰੋਮੀ ਕੰਗ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ
ਮਾਜਰੀ, 25 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ (ਸਾਬਕਾ ਕੇਂਦਰੀ ਮੰਤਰੀ/ਉਪ ਮੁੱਖ ਮੰਤਰੀ ਰਾਜਸਥਾਨ) ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਸਾਬਕਾ ਮੰਤਰੀ ਕੰਗ ਨੇ ਸਚਿਨ ਪਾਇਲਟ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ‘ਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬ ‘ਚ ਉਨ੍ਹਾਂ ਦੇ ਆਉਣ ਨਾਲ ਕਾਂਗਰਸ ਪਾਰਟੀ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਗਿਆ ਹੈ।
ਪ
ਪੰਜਾਬ ਕਾਂਗਰਸ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਰੋਮੀ ਕੰਗ। ਅਜੀਤ ਤਸਵੀਰ
26-09-2026
ਮਾਜਰੀ, 25 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ (ਸਾਬਕਾ ਕੇਂਦਰੀ ਮੰਤਰੀ/ਉਪ ਮੁੱਖ ਮੰਤਰੀ ਰਾਜਸਥਾਨ) ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਸਾਬਕਾ ਮੰਤਰੀ ਕੰਗ ਨੇ ਸਚਿਨ ਪਾਇਲਟ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ‘ਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬ ‘ਚ ਉਨ੍ਹਾਂ ਦੇ ਆਉਣ ਨਾਲ ਕਾਂਗਰਸ ਪਾਰਟੀ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਪਿੱਛੇ ਜਿਹੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਇਕ ਸਟੇਜ ‘ਤੇ ਨਜ਼ਰ ਆਈ ਸੀ, ਜੋ ਕਿ ਕਾਂਗਰਸ ਦੇ ਏਕੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਸਚਿਨ ਪਾਇਲਟ ਨਾਲ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਕਾਂਗਰਸ ਪਾਰਟੀ ਦੀ ਸਥਿਤੀ ਬਾਰੇ ਵਿਸਥਾਰ ਸਹਿਤ ਚਰਚਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਸੂਬੇ ‘ਚ ਕਾਂਗਰਸ, ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿਚਕਾਰ ਹੀ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਕਾਂਗਰਸ ਹਾਈਕਮਾਂਡ ਨੂੰ ਪੰਜਾਬ ਦੇ 117 ਹਲਕਿਆਂ ਦੀਆਂ ਟਿਕਟਾਂ ਯੋਗ ਉਮੀਦਵਾਰਾਂ ਨੂੰ ਦੇਣੀਆਂ ਚਾਹੀਦੀਆਂ ਹਨ। ਕੰਗ ਨੇ ਕਿਹਾ ਕਿ ਉਨ੍ਹਾਂ ਪਹਿਲੀ ਵਾਰ ਦੇਖਿਆ ਹੈ ਕਿ ਇਸ ਵਾਰ ਤਕਰੀਬਨ ਹਰ ਹਲਕੇ ‘ਚ 10-15 ਉਮੀਦਵਾਰ ਟਿਕਟਾਂ ਦੇ ਦਾਅਵੇਦਾਰ ਹਨ। ਉਨ੍ਹਾਂ ਕਿਹਾ ਕਿ ਭਾਵੇਂ ਲੋਕਤੰਤਰ ‘ਚ ਟਿਕਟ ਮੰਗਣ ਦਾ ਹੱਕ ਸਭ ਨੂੰ ਹੈ, ਪ੍ਰੰਤੂ ਜ਼ਮੀਨੀ ਪੱਧਰ ‘ਤੇ ਕਿਹੜਾ ਸਾਫ਼-ਸੁਥਰੀ ਛਵੀ ਵਾਲਾ ਆਗੂ/ਵਰਕਰ ਲਗਾਤਾਰ ਲੋਕਾਂ ਵਿਚ ਵਿਚਰ ਕੇ ਪਾਰਟੀ ਨੂੰ ਮਜ਼ਬੂਤ ਕਰ ਰਿਹਾ ਹੈ ਤੇ ਉਸ ਦਾ ਪਿਛੋਕੜ ਹੈ, ਇਹ ਸਭ ਗੱਲਾਂ ਦੇਖਣਯੋਗ ਹਨ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਟਿਕਟਾਂ ਮੈਰਿਟ ਦੇ ਆਧਾਰ ਤਾਂ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ‘ਚ ਇਸ ਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਇਸ ‘ਤੇ ਸਚਿਨ ਪਾਇਲਟ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਵਾਰ ਸਿਫ਼ਾਰਸ਼ੀਆਂ ਨੂੰ ਬਿਲਕੁੱਲ ਵੀ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ, ਬਲਕਿ ਸਿਰਫ਼ ਯੋਗ ਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ‘ਚ ਉਤਾਰਿਆ ਜਾਵੇਗਾ ਅਤੇ ਕਿਸੇ ਵੀ ਕੀਮਤ ‘ਤੇ ਅਨੁਸ਼ਾਸਨਹੀਨਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।