ਕਾਂਗਰਸ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ- ਗੁਰਤੇਜ ਬੈਨੀਪਾਲ
ਬਲਟਾਣਾ ’ ਚ ਮੁਸਲਿਮ ਭਾਈਚਾਰੇ ਦੇ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ
ਜ਼ੀਰਕਪੁਰ, 24 ਸਤੰਬਰ (ਹੈਪੀ ਪੰਡਵਾਲਾ)-ਯੂਥ ਕਾਂਗਰਸੀ ਆਗੂ ਗੁਰਤੇਜ ਸਿੰਘ ਬੈਨੀਪਾਲ ਵਲੋਂ ਬਲਟਾਣਾ ਵਿਖੇ ਮੁਸਲਿਮ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਸ਼ਮਸ਼ਾਦ ਅੰਸਾਰੀ ਦੀ ਅਗਵਾਈ ਹੇਠ ਰੱਖੀ ਗਈ ਇਸ ਮੀਟਿੰਗ ਦੌਰਾਨ ਖੇਤਰ ਦੇ ਵਿਕਾਸ, ਸਮਾਜਿਕ ਏਕਤਾ, ਭਾਈਚਾਰਕ ਸਾਂਝ ਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ ਗਈ।
ਬ
ਬਲਟਾਣਾ ਵਿਖੇ ਮੁਸਲਿਮ ਭਾਈਚਾਰੇ ਦੇ ਆਗੂਆਂ ਨਾਲ ਗੁਰਤੇਜ ਸਿੰਘ ਬੈਨੀਪਾਲ ਤੇ ਰਣਜੀਤ ਸਿੰਘ ਰੈਡੀ। ਤਸਵੀਰ : ਹੈਪੀ ਪੰਡਵਾਲਾ
26-09-2026
ਜ਼ੀਰਕਪੁਰ, 24 ਸਤੰਬਰ (ਹੈਪੀ ਪੰਡਵਾਲਾ)-ਯੂਥ ਕਾਂਗਰਸੀ ਆਗੂ ਗੁਰਤੇਜ ਸਿੰਘ ਬੈਨੀਪਾਲ ਵਲੋਂ ਬਲਟਾਣਾ ਵਿਖੇ ਮੁਸਲਿਮ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਸ਼ਮਸ਼ਾਦ ਅੰਸਾਰੀ ਦੀ ਅਗਵਾਈ ਹੇਠ ਰੱਖੀ ਗਈ ਇਸ ਮੀਟਿੰਗ ਦੌਰਾਨ ਖੇਤਰ ਦੇ ਵਿਕਾਸ, ਸਮਾਜਿਕ ਏਕਤਾ, ਭਾਈਚਾਰਕ ਸਾਂਝ ਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਤੇਜ ਸਿੰਘ ਬੈਨੀਪਾਲ ਨੇ ਦੱਸਿਆ ਕਿ ਡੇਰਾਬੱਸੀ ਹਲਕੇ ‘ਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਪ੍ਰਤੀਨਿਧਤਾ ਦੇਣ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਵਚਨਬੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਰਕਰਾਂ ਦੀ ਮਿਹਨਤ ਹੀ ਆਉਣ ਵਾਲੀਆਂ ਚੋਣਾਂ ‘ਚ ਪਾਰਟੀ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਏਗੀ। ਬੈਨੀਪਾਲ ਮੁਤਾਬਿਕ ਮੀਟਿੰਗ ਦੌਰਾਨ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ‘ਤੇ ਭਰੋਸਾ ਪ੍ਰਗਟਾਉਂਦਿਆਂ ਚੋਣਾਂ ‘ਚ ਕਾਂਗਰਸ ਦਾ ਸਮਰਥਨ ਕਰਨ ਤੇ ਜ਼ਮੀਨੀ ਪੱਧਰ ‘ਤੇ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਹੈ। ਮੀਟਿੰਗ ‘ਚ ਡੇਰਾਬੱਸੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਰਣਜੀਤ ਸਿੰਘ ਰੈਡੀ, ਚੰਡੀਗੜ੍ਹ ਕਾਂਗਰਸ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਆਸਿਫ਼ ਚੌਧਰੀ ਅਤੇ ਹਰਦੀਪ ਸਿੰਘ ਗਾਜ਼ੀਪੁਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਸ਼ਮਸ਼ਾਦ ਅੰਸਾਰੀ, ਹਾਜੀ ਇਕਬਾਲ, ਨਫੀਸ ਅਹਿਮਦ, ਹਾਜੀ ਨੌਸ਼ਾਦ ਬਾਬਾ, ਹਾਜੀ ਯਾਸੀਨ, ਹਾਜੀ ਅਬਰਾਰ, ਕਾਸਿਮ ਕੁਰੈਸ਼ੀ, ਰਫੀਕ ਅਹਿਮਦ, ਸ਼ੌਕਤ ਅੰਸਾਰੀ, ਮੁਹੰਮਦ ਉਸਮਾਨ, ਚਾਂਦ ਸਲਮਾਨੀ ਤੇ ਹਾਜੀ ਆਯੂਬ ਆਦਿ ਹਾਜ਼ਰ ਸਨ।