25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਮੋ ਕ੍ਰਿਕਟ ਲੀਗ ਵਿਚ ਤਰੁਣ ਭੰਡਾਰੀ ਨੇ ਲਗਾਏ ਸ਼ਾਟ , ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ

ਪੰਚਕੂਲਾ, 25 ਸਤੰਬਰ (ਕਪਿਲ)- ਪੰਚਕੂਲਾ ਵਿਚ ਕਰਵਾਈ ਜਾ ਰਹੀ ਨਮੋ ਕ੍ਰਿਕਟ ਲੀਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਤਰੁਣ ਭੰਡਾਰੀ ਨੇ ਪਹੁੰਚ ਕੇ ਕ੍ਰਿਕਟ ਪਿੱਚ ’ਤੇ ਬੱਲੇਬਾਜ਼ੀ ਕੀਤੀ ਅਤੇ ਕੁਝ ਗੇਂਦਾਂ ’ਤੇ ਸ਼ਾਟ ਲਗਾਏ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 26-09-2026
ਪੰਚਕੂਲਾ, 25 ਸਤੰਬਰ (ਕਪਿਲ)- ਪੰਚਕੂਲਾ ਵਿਚ ਕਰਵਾਈ ਜਾ ਰਹੀ ਨਮੋ ਕ੍ਰਿਕਟ ਲੀਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਤਰੁਣ ਭੰਡਾਰੀ ਨੇ ਪਹੁੰਚ ਕੇ ਕ੍ਰਿਕਟ ਪਿੱਚ ’ਤੇ ਬੱਲੇਬਾਜ਼ੀ ਕੀਤੀ ਅਤੇ ਕੁਝ ਗੇਂਦਾਂ ’ਤੇ ਸ਼ਾਟ ਲਗਾਏ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਤਰੁਣ ਭੰਡਾਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਨਮੋ ਕ੍ਰਿਕਟ ਲੀਗ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਹੈ। ਲੀਗ ਵਿਚ ਵੱਖ-ਵੱਖ ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਖਿਡਾਰੀ ਪੂਰੇ ਜੋਸ਼ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਤਰੁਣ ਭੰਡਾਰੀ ਵਲੋਂ ਪਿੱਚ ’ਤੇ ਕੀਤੀ ਗਈ ਬੱਲੇਬਾਜ਼ੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਰਹੀ। ਆਯੋਜਕਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਨੇ ਮੰਗਾਂ ਸੰਬੰਧੀ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਏਕਨੂਰ ਗਲੋਬਲਜ਼ ਓਵਰਸੀਜ਼ ਫਰਮ ਦੀ ਲਾਇਸੰਸ ਅਰਜ਼ੀ ਦਾਖ਼ਲ ਦਫ਼ਤਰ
Ad Position 24