25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਡਾਇਮੰਡ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ

ਖਰੜ, 25 ਸਤੰਬਰ (ਜੰਡਪੁਰੀ)- ਡਾਇਮੰਡ ਪਬਲਿਕ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ ਤੇ ਕਵਿਤਾ ਉਚਾਰਨ ਸਮੇਤ ਹੋਰ ਕਈ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 26-09-2026
ਖਰੜ, 25 ਸਤੰਬਰ (ਜੰਡਪੁਰੀ)- ਡਾਇਮੰਡ ਪਬਲਿਕ ਸਕੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ ਤੇ ਕਵਿਤਾ ਉਚਾਰਨ ਸਮੇਤ ਹੋਰ ਕਈ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਇਸ ਮੌਕੇ ਅਧਿਆਪਕਾ ਜਗਨਦੀਪ ਨੇ ਵਿਦਿਆਰਥੀਆਂ ਨੂੰ ‘ਵਿਸ਼ਵ ਪੰਜਾਬੀ ਦਿਵਸ’ ਦੀ ਮਹੱਤਤਾ ਤੋਂ ਜਾਣੂ ਕਰਵਾਇਆ, ਜਦਕਿ ਸਕੂਲ ਪ੍ਰਿੰ. ਕਵਲਜੀਤ ਕੌਰ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ਅਤੇ ਵਿਕਾਸ ‘ਤੇ ਚਾਨਣਾ ਪਾਉਂਦਿਆਂ ਕਿਹਾ ਮਾਂ-ਬੋਲੀ ਪੰਜਾਬੀ ਗੁਰੂਆਂ-ਪੀਰਾਂ ਦੀ ਭਾਸ਼ਾ ਹੈ। ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਪੰਜਾਬੀ ਬਹੁਤ ਹੀ ਮਿੱਠੀ ਅਤੇ ਭਾਵਨਾਤਮਕ ਭਾਸ਼ਾ ਹੈ, ਜੋ ਕਿ ਸਾਡੇ ਸੱਭਿਆਚਾਰ ਅਤੇ ਵਿਰਸੇ ਦੀ ਰੂਹ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਸਾਨੂੰ ‘ਸਰਬੱਤ ਦਾ ਭਲਾ’ ਕਰਨ ਦਾ ਸੰਦੇਸ਼ ਦਿੰਦਾ ਹੈ, ਇਸ ਲਈ ਹਰ ਪੰਜਾਬੀ ਨੂੰ ਆਪਣੀ ਮਾਂ-ਬੋਲੀ ‘ਤੇ ਮਾਣ ਹੋਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਆਈ. ਬੀ. ਵਲੋਂ ‘ਵਾਰਤਾ’ ਦੇ ਵਿਸ਼ੇ ’ਤੇ ਕਰਵਾਈ ਗਈ ਮੀਡੀਆ ਵਰਕਸ਼ਾਪ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਨੇ ਝੰਡੇ ਦੀ ਰਸਮ ਅਦਾ ਕੀਤੀ
Ad Position 24