25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਚਕੂਲਾ ’ਚ ਖੁਰਾਕ ਸਪਲਾਈ ਰਾਜ ਮੰਤਰੀ ਰਾਜੇਸ਼ ਨਾਗਰ ਵਲੋਂ ਡਿਪੂ ਹੋਲਡਰਾਂ ਨਾਲ ਅਹਿਮ ਮੀਟਿੰਗ

ਪੰਚਕੂਲਾ, 25 ਸਤੰਬਰ (ਕਪਿਲ)- ਹਰਿਆਣਾ ਦੇ ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਰਾਜ ਮੰਤਰੀ ਰਾਜੇਸ਼ ਨਾਗਰ ਨੇ ਅੱਜ ਪੰਚਕੂਲਾ ਜ਼ਿਲ੍ਹੇ ਦੇ ਰਾਸ਼ਨ ਡਿਪੂ ਹੋਲਡਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਿਪੂ ਹੋਲਡਰਾਂ ਦੀਆਂ ਸਮੱਸਿਆਵਾਂ ਸੁਣੀਆਂ।

Ad Position 21
No active advertisement
ਪੰਚਕੂਲਾ ’ਚ ਖੁਰਾਕ ਸਪਲਾਈ ਰਾਜ ਮੰਤਰੀ ਰਾਜੇਸ਼ ਨਾਗਰ ਨੇ ਡਿਪੂ ਹੋਲਡਰਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ। ਤਸਵੀਰ : ਕਪਿਲ 26-09-2026
ਪੰਚਕੂਲਾ, 25 ਸਤੰਬਰ (ਕਪਿਲ)- ਹਰਿਆਣਾ ਦੇ ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਰਾਜ ਮੰਤਰੀ ਰਾਜੇਸ਼ ਨਾਗਰ ਨੇ ਅੱਜ ਪੰਚਕੂਲਾ ਜ਼ਿਲ੍ਹੇ ਦੇ ਰਾਸ਼ਨ ਡਿਪੂ ਹੋਲਡਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਿਪੂ ਹੋਲਡਰਾਂ ਦੀਆਂ ਸਮੱਸਿਆਵਾਂ ਸੁਣੀਆਂ। ਡਿਪੂ ਹੋਲਡਰਾਂ ਨੇ ਸਮੇਂ ਸਿਰ ਰਾਸ਼ਨ ਨਾ ਪਹੁੰਚਣ, ਵਜ਼ਨ ਵਿਚ ਗੜਬੜੀ ਅਤੇ ਹੋਰ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮਾਮਲੇ ਦਾ ਨੋਟਿਸ ਲੈਂਦਿਆਂ ਰਾਜ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਠੇਕੇਦਾਰ ਜਾਂ ਟਰਾਂਸਪੋਰਟਰ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਬਲੈਕਲਿਸਟ ਕੀਤਾ ਜਾਵੇ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜ ਮੰਤਰੀ ਰਾਜੇਸ਼ ਨਾਗਰ ਨੇ ਕਿਹਾ ਕਿ ਹਰਿਆਣਾ ਵਿਚ ਡਿਪੂ ਹੋਲਡਰਾਂ ਰਾਹੀਂ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਡਿਪੂ ਹੋਲਡਰਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਪੂਰੇ ਹਰਿਆਣਾ ਵਿਚ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਟਰਾਂਸਪੋਰਟਰ ਜਾਂ ਕਿਸੇ ਅਧਿਕਾਰੀ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪੂ ਹੋਲਡਰਾਂ ਵਲੋਂ ਘੱਟ ਰਾਸ਼ਨ ਭੇਜਣ ਸੰਬੰਧੀ ਮਿਲੀਆਂ ਸ਼ਿਕਾਇਤਾਂ ’ਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਠੇਕੇਦਾਰ ਦੀ ਕਮੀ ਕਾਰਨ ਰਾਸ਼ਨ ਘੱਟ ਮਿਲਦਾ ਹੈ, ਸਮੇਂ ਸਿਰ ਨਹੀਂ ਪਹੁੰਚਦਾ ਜਾਂ ਰਾਸ਼ਨ ਵਿਚ ਨਮੀ ਜ਼ਿਆਦਾ ਹੋਣ ਕਾਰਨ ਗੁਣਵੱਤਾ ਖ਼ਰਾਬ ਹੁੰਦੀ ਹੈ ਤਾਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਮੰਤਰੀ ਨੇ ਡਿਪੂ ਹੋਲਡਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਰਾਸ਼ਨ ਲੈਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਰਾਸ਼ਨ ਮੁਹੱਈਆ ਕਰਵਾਇਆ ਜਾਵੇ। ਖ਼ਾਸ ਤੌਰ ’ਤੇ ਔਰਤਾਂ ਅਤੇ ਬਜ਼ੁਰਗਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਡਿਪੂ ਸਮੇਂ ਸਿਰ ਖੋਲ੍ਹਣ ਅਤੇ ਲਾਭਪਾਤਰੀਆਂ ਨੂੰ ਪੂਰਾ ਰਾਸ਼ਨ ਦੇਣ ਦੀ ਗੱਲ ਵੀ ਕਹੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਦੀਆਂ ਸ਼ਿਕਾਇਤਾਂ ਸੰਬੰਧੀ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਪੰਜ ਵਿਸ਼ੇਸ਼ ਵੈਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿਚ ਲੈਬ ਦੀ ਸਹੂਲਤ ਵੀ ਮੌਜੂਦ ਹੈ। ਇਨ੍ਹਾਂ ਵੈਨਾਂ ਰਾਹੀਂ ਮੌਕੇ ’ਤੇ ਹੀ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲੈ ਕੇ ਜਾਂਚ ਕੀਤੀ ਜਾ ਸਕਦੀ ਹੈ ਅਤੇ ਦੋਸ਼ੀ ਪਾਏ ਜਾਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟ ਦੀਆਂ ਸ਼ਿਕਾਇਤਾਂ ਵਧ ਜਾਂਦੀਆਂ ਹਨ, ਇਸ ਲਈ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੇ ਇਕ ਸਾਈਬਰ ਸੁਰੱਖਿਆ ਕਿਤਾਬਚਾ ਕੀਤਾ ਜਾਰੀ
Ad Position 24