27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿਚ ਪਿਆ ਭਾਰੀ ਮੀਂਹ

ਚੰਡੀਗੜ੍ਹ, 26 ਸਤੰਬਰ, (ਸੁਖਵਿੰਦਰ ਸਿੰਘ ਸ਼ਾਨ)- ਯੈਲੋ ਚਿਤਾਵਨੀ ਦੇ ਚੱਲਦਿਆਂ ਅੱਜ ਪੰਜਾਬ ਸਮੇਤ ਰਾਜਧਾਨੀ ਚੰਡੀਗੜ੍ਹ ’ਚ ਭਾਰੀ ਮੀਂਹ ਪਿਆ। ਭਲਕੇ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਅਤੇ ਤੇਜ਼ ਹਵਾ ਚੱਲਣ ਦਾ ਅਨੁਮਾਨ ਹੈ।

Ad Position 21
No active advertisement
ਅਜੀਤ ਡੈਸਕ 27-09-2026
ਚੰਡੀਗੜ੍ਹ, 26 ਸਤੰਬਰ, (ਸੁਖਵਿੰਦਰ ਸਿੰਘ ਸ਼ਾਨ)- ਯੈਲੋ ਚਿਤਾਵਨੀ ਦੇ ਚੱਲਦਿਆਂ ਅੱਜ ਪੰਜਾਬ ਸਮੇਤ ਰਾਜਧਾਨੀ ਚੰਡੀਗੜ੍ਹ ’ਚ ਭਾਰੀ ਮੀਂਹ ਪਿਆ। ਭਲਕੇ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਅਤੇ ਤੇਜ਼ ਹਵਾ ਚੱਲਣ ਦਾ ਅਨੁਮਾਨ ਹੈ। ਪੰਜਾਬ ਵਿਚ ਲੰਘੇ 24 ਘੰਟਿਆਂ ਦੌਰਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸਮੇਤ ਰੂਪਨਗਰ, ਲੁਧਿਆਣਾ ਅਤੇ ਐਸ.ਏ.ਐਸ ਨਗਰ ਜ਼ਿਲ੍ਹਿਆਂ ਵਿਚ ਮੀਂਹ ਪਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਐਤਵਾਰ ਨੂੰ ਵੀ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ ਨਗਰ , ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿਚ ਤੇਜ਼ ਹਵਾ ਚੱਲ ਦੇ ਨਾਲ ਹੀ ਭਾਰੀ ਮੀਂਹ ਪਵੇਗਾ। ਜਦੋਂ ਕਿ ਮੋਗਾ, ਬਰਨਾਲਾ, ਫ਼ਾਜ਼ਿਲਕਾ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਸੂਬੇ ਵਿਚ ਸ਼ਨਿੱਚਰਵਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿਚ ਅੱਜ ਸ਼ਾਮ ਵੇਲੇ ਭਾਰੀ ਮੀਂਹ ਪਿਆ। ਰਾਜਧਾਨੀ ਦੇ ਉਤਰੀ ਸੈਕਟਰਾਂ ਵਿਚ ਥੋੜੇ੍ਹ ਸਮੇਂ ਦੌਰਾਨ ਹੀ 3.8 ਮਿਲੀਮੀਟਰ ਮੀਂਹ ਪਿਆ। ਇੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਰਾਤ ਦਾ ਘੱਟੋ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ ਚ ਹੈਰੋਇਨ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਜਾਰੀ ਅੰਤਰਰਾਸ਼ਟਰੀ ਮੂਟ ਕੋਰਟ ਮੁਕਾਬਲੇ ‘ ਜਿਊਰਿਸ ਨੈਕਸਸ -2026’ ਚ ਕ੍ਰਾਈਸਟ ਯੂਨੀਵਰਸਿਟੀ...
Ad Position 24