28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਨਾਤਨ ਧਰਮ ਤੇ ਹਿੰਦੂ ਦੇਵੀ - ਦੇਵਤਿਆਂ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦਾ ਦੋਸ਼ , ਕਾਰਵਾਈ ਦੀ ਮੰਗ

ਡੇਰਾਬੱਸੀ, 27 ਸਤੰਬਰ (ਰਣਬੀਰ ਸਿੰਘ ਪੜ੍ਹੀ)- ਸਨਾਤਨ ਧਰਮ ਹਿੰਦੂ ਦੇਵੀ-ਦੇਵਤਿਆਂ ਅਤੇ ਧਾਰਮਿਕ ਆਸਥਾ ਸੰਬੰਧੀ ਕਥਿਤ ਤੌਰ ’ਤੇ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਦੇ ਵਿਰੋਧ ਵਿਚ ਸ਼ਿਵ ਸੈਨਾ ਹਿੰਦ ਵਲੋਂ ਐਤਵਾਰ ਨੂੰ ਡੇਰਾਬੱਸੀ ਵਿਖੇ ਰੋਸ ਮਾਰਚ ਕੱਢਣ ਉਪਰੰਤ ਰਾਮਪਾਲ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਾਮਲੇ ਦਾ ਨੋਟਿਸ ਲੈ ਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 28-09-2026
ਡੇਰਾਬੱਸੀ, 27 ਸਤੰਬਰ (ਰਣਬੀਰ ਸਿੰਘ ਪੜ੍ਹੀ)- ਸਨਾਤਨ ਧਰਮ ਹਿੰਦੂ ਦੇਵੀ-ਦੇਵਤਿਆਂ ਅਤੇ ਧਾਰਮਿਕ ਆਸਥਾ ਸੰਬੰਧੀ ਕਥਿਤ ਤੌਰ ’ਤੇ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਦੇ ਵਿਰੋਧ ਵਿਚ ਸ਼ਿਵ ਸੈਨਾ ਹਿੰਦ ਵਲੋਂ ਐਤਵਾਰ ਨੂੰ ਡੇਰਾਬੱਸੀ ਵਿਖੇ ਰੋਸ ਮਾਰਚ ਕੱਢਣ ਉਪਰੰਤ ਰਾਮਪਾਲ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਾਮਲੇ ਦਾ ਨੋਟਿਸ ਲੈ ਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਸ਼ਿਵ ਸੈਨਾ ਹਿੰਦ ਦੇ ਪੰਜਾਬ ਮੀਤ ਪ੍ਰਧਾਨ ਅਤੇ ਡੇਰਾਬੱਸੀ ਇੰਚਾਰਜ ਦੀਪਕ ਸ਼ਰਮਾ ਦੀ ਪ੍ਰਧਾਨਗੀ ਅਤੇ ਕੌਮੀ ਜਨਰਲ ਸਕੱਤਰ ਦੀਪਾਂਸ਼ੂ ਸੂਦ ਦੀ ਅਗਵਾਈ ਹੇਠ ਪਾਰਟੀ ਵਰਕਰ ਬਰਵਾਲਾ ਰੋਡ ਸਥਿਤ ਗਲੀ ਨੰਬਰ 9 ਵਿਖੇ ਇਕੱਠੇ ਹੋਏ। ਇਸ ਉਪਰੰਤ ਰਾਮਪਾਲ ਦੇ ਪੁਤਲੇ ਨਾਲ ਰੋਸ ਮਾਰਚ ਕੱਢਿਆ ਗਿਆ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੱਸ ਸਟੈਂਡ ਚੌਕ ਪੁੱਜਿਆ। ਇਥੇ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਨਾਤਨ ਧਰਮ ਅਤੇ ਹਿੰਦੂ ਦੇਵੀ-ਦੇਵਤਿਆਂ ਬਾਰੇ ਕਥਿਤ ਤੌਰ ’ਤੇ ਇਤਰਾਜ਼ਯੋਗ ਪ੍ਰਚਾਰ ਅਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਜਾਂ ਧਾਰਮਿਕ ਆਸਥਾ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਸਮਾਜਿਕ ਸਦਭਾਵਨਾ ਲਈ ਠੀਕ ਨਹੀਂ ਹੈ। ਆਗੂਆਂ ਮੁਤਾਬਿਕ ਇਹ ਰੋਸ ਪ੍ਰਦਰਸ਼ਨ ਸ਼ਿਵ ਸੈਨਾ ਹਿੰਦ ਦੇ ਮੁਖੀ ਨਿਸ਼ਾਂਤ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤਾ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੁਰਿੰਦਰ ਵਰਮਾ, ਪ੍ਰਤਾਪ ਰਾਣਾ, ਦਮਨ ਸ਼ਰਮਾ, ਸ਼ਿਵੀ ਅਤੇ ਸੋਨੂ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ . ਟੀ . ਐੱਸ . ਪ੍ਰੀਲਿਊਡ ਸੁਸਾਇਟੀ ਦੀਆਂ ਆਰ . ਡਬਲਿਊ . ਏ . ਚੋਣਾਂ ਅਮਨ - ਸ਼ਾਂਤੀ ਨਾਲ ਸੰਪੰਨ ਹਾਈਕੋਰਟ ਅਗਲੀ ਖ਼ਬਰ ਕੀ ਗਾਇਤਰੀ ਬਿਸ਼ਨੋਈ ਦੇ ਪਿਓ ਵਾਂਗ ਮਾਨ ਸਰਕਾਰ ਹੋਰਨਾਂ ਮਰੀਜ਼ਾਂ ਨੂੰ ਵੀ ਮੰਤਰੀਆਂ ਦੀਆਂ ਕੋਠੀਆਂ ਵਿਚ ਠਹਿਰਨ ਦੀ ਸਹੂਲਤ...
Ad Position 24