28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਡੇਰਾਬੱਸੀ ਦੇ ਬਿਜਨਪੁਰ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ , ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

ਡੇਰਾਬੱਸੀ, 27 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬਸੀ ਪਿੰਡ ਬਿਜਨਪੁਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਨੌਜਵਾਨਾਂ ਨੂੰ ਖੇਡ ਸਮੱਗਰੀ ਸੌਂਪਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 28-09-2026
ਡੇਰਾਬੱਸੀ, 27 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬਸੀ ਪਿੰਡ ਬਿਜਨਪੁਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਨੌਜਵਾਨਾਂ ਨੂੰ ਖੇਡ ਸਮੱਗਰੀ ਸੌਂਪਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸੈਣੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪਿੰਡ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਲਾਹੇਵੰਦ ਹਨ, ਉੱਥੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਅਤੇ ਆਪਣੀ ਪ੍ਰਤਿਭਾ ਨੂੰ ਅੱਗੇ ਲਿਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਪਿੰਡ ਦੀਆਂ ਲੋੜਾਂ ਅਤੇ ਨੌਜਵਾਨਾਂ ਨੂੰ ਮਿਲਣ ਵਾਲੀਆਂ ਖੇਡ ਸਹੂਲਤਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਦੌਰਾਨ ਪਿੰਡ ਦੇ ਵੱਡੀ ਗਿਣਤੀ ਵਿੱਚ ਵਸਨੀਕਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ, ਜਿਨ੍ਹਾਂ ਦਾ ਗੁਰਦਰਸ਼ਨ ਸਿੰਘ ਸੈਣੀ ਅਤੇ ਹੋਰ ਆਗੂਆਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪੁਸ਼ਪਿੰਦਰ ਮਹਿਤਾ, ਸਨਤ ਭਾਰਦਵਾਜ, ਰਾਜ ਕੁਮਾਰ, ਮੋਨੂੰ ਸ਼ਰਮਾ ਸਮੇਤ ਪਿੰਡ ਦੇ ਪਤਵੰਤੇ, ਨੌਜਵਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ . ਪੀ . ਜੇ . ਪਬਲਿਕ ਸਕੂਲ ਵਿਚ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਏ . ਟੀ . ਐੱਸ . ਪ੍ਰੀਲਿਊਡ ਸੁਸਾਇਟੀ ਦੀਆਂ ਆਰ . ਡਬਲਿਊ . ਏ . ਚੋਣਾਂ ਅਮਨ - ਸ਼ਾਂਤੀ ਨਾਲ ਸੰਪੰਨ ਹਾਈਕੋਰਟ
Ad Position 24