27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜ਼ਸ਼ਨ - ਏ - ਇਨਕਲਾਬ ’ ਸਮਾਗਮ ’ ਚ ਹਲਕਾ ਡੇਰਾਬੱਸੀ ਤੋਂ ਵੱਧ ਗਿਣਤੀ ’ ਚ ਪਹੁੰਚਣ ਨੌਜਵਾਨ - ਵਿਧਾਇਕ ਰੰਧਾਵਾ

ਜ਼ੀਰਕਪੁਰ, 27 ਸਤੰਬਰ (ਹੈਪੀ ਪੰਡਵਾਲਾ)- ਅੱਜ ਇਥੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 28 ਸਤੰਬਰ ਨੂੰ ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਬਾਬਤ ਯੂਥ ਮੈਂਬਰਾਂ ਨਾਲ ਪੋਸਟਰ ਸਾਂਝਾ ਕੀਤਾ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ, ਕੁਰਬਾਨੀ ਤੇ ਇਨਕਲਾਬੀ ਜਜ਼ਬੇ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 28-09-2026
ਜ਼ੀਰਕਪੁਰ, 27 ਸਤੰਬਰ (ਹੈਪੀ ਪੰਡਵਾਲਾ)- ਅੱਜ ਇਥੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 28 ਸਤੰਬਰ ਨੂੰ ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਬਾਬਤ ਯੂਥ ਮੈਂਬਰਾਂ ਨਾਲ ਪੋਸਟਰ ਸਾਂਝਾ ਕੀਤਾ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ, ਕੁਰਬਾਨੀ ਤੇ ਇਨਕਲਾਬੀ ਜਜ਼ਬੇ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਵਿਚਾਰਧਾਰਾ ਅੱਜ ਵੀ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਰੰਧਾਵਾ ਨੇ ਹਲਕਾ ਡੇਰਾਬੱਸੀ ਦੇ ਸਮੂਹ ਨੌਜਵਾਨਾਂ ਅਤੇ ਸ਼ਹੀਦ-ਏ-ਆਜ਼ਮ ਨੂੰ ਚਾਹੁਣ ਵਾਲੇ ਹਰ ਵਿਅਕਤੀ ਨੂੰ 28 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੇ ਸਮਾਗਮ ‘ਚ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਤਾਪ ਸਿੰਘ ਵਿਰਕ, ਅਮਨ ਰਾਣਾ, ਗਗਨਦੀਪ ਸਿੰਘ ਸਮੇਤ ਬਲਾਕ ਕੋਆਰਡੀਨੇਟਰ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਡਾ . ਰਾਜਿੰਦਰ ਸਿੰਘ ਸੋਹਲ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਖਰੜ ਸ਼ਹਿਰ ਵਿਚ ਵਿਗੜਦੀ ਟ੍ਰੈਫ਼ਿਕ ਵਿਵਸਥਾ ਕਾਰਨ ਵਪਾਰੀਆਂ , ਕਿਸਾਨਾਂ ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ
Ad Position 24