27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਮਸ਼ਾਨਘਾਟ ਦੀ ਜ਼ਮੀਨ ’ ਤੇ ਖਸਤਾ ਹਾਲ ਗੱਡੀਆਂ ਖੜ੍ਹੀਆਂ ਕਰਨ ਦੇ ਦੋਸ਼ , ਪਿੰਡ ਵਾਸੀ ਪ੍ਰੇਸ਼ਾਨ

ਲਾਲੜੂ, 27 ਸਤੰਬਰ (ਰਾਜਬੀਰ ਸਿੰਘ) -ਨਗਰ ਕੌਂਸਲ ਲਾਲੜੂ ਅਧੀਨ ਪੈਂਦੇ ਪਿੰਡ ਦੱਪਰ ਸਮਸ਼ਾਨਘਾਟ ਦੀ ਜ਼ਮੀਨ ’ਤੇ ਇਕ ਮਕੈਨਿਕ ਵਲੋਂ ਪੁਰਾਣੀਆਂ ਅਤੇ ਖਸਤਾਹਾਲ ਗੱਡੀਆਂ ਖੜ੍ਹੀਆਂ ਕਰਕੇ ਕਥਿਤ ਤੌਰ ’ਤੇ ਨਜਾਇਜ਼ ਕਬਜਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਸਮਸ਼ਾਨਘਾਟ ਦੀ ਸਰਕਾਰੀ ਜ਼ਮੀਨ ਨੂੰ ਵਾਹਨ ਖੜ੍ਹੇ ਕਰਨ ਲਈ ਵਰਤਿਆ ਜਾ ਰਿਹਾ ਹੈ, ਜਿਸ ਕਾਰਨ ਅੰਤਿਮ ਸਸਕਾਰ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-09-2026
ਲਾਲੜੂ, 27 ਸਤੰਬਰ (ਰਾਜਬੀਰ ਸਿੰਘ) -ਨਗਰ ਕੌਂਸਲ ਲਾਲੜੂ ਅਧੀਨ ਪੈਂਦੇ ਪਿੰਡ ਦੱਪਰ ਸਮਸ਼ਾਨਘਾਟ ਦੀ ਜ਼ਮੀਨ ’ਤੇ ਇਕ ਮਕੈਨਿਕ ਵਲੋਂ ਪੁਰਾਣੀਆਂ ਅਤੇ ਖਸਤਾਹਾਲ ਗੱਡੀਆਂ ਖੜ੍ਹੀਆਂ ਕਰਕੇ ਕਥਿਤ ਤੌਰ ’ਤੇ ਨਜਾਇਜ਼ ਕਬਜਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਸਮਸ਼ਾਨਘਾਟ ਦੀ ਸਰਕਾਰੀ ਜ਼ਮੀਨ ਨੂੰ ਵਾਹਨ ਖੜ੍ਹੇ ਕਰਨ ਲਈ ਵਰਤਿਆ ਜਾ ਰਿਹਾ ਹੈ, ਜਿਸ ਕਾਰਨ ਅੰਤਿਮ ਸਸਕਾਰ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀ ਬਖਸ਼ੀਸ਼ ਸਿੰਘ ਭੱਟੀ, ਸ਼ੇਰ ਸਿੰਘ ਸੈਕਟਰੀ, ਤਰਨਜੀਤ ਸਿੰਘ, ਕੌਂਸਲਰ ਪ੍ਰਦੀਪ ਰੰਗੀ, ਬਲਿਹਾਰ ਸਿੰਘ, ਕੁਲਦੀਪ ਸਿੰਘ ਭੱਟੀ, ਅਮਰਜੀਤ ਸਿੰਘ ਤੇ ਬਲਕਾਰ ਸਿੰਘ ਭੱਟੀ ਸਮੇਤ ਹੋਰਨਾਂ ਨੇ ਦੱਸਿਆ ਕਿ ਪਿੰਡ ਦਾ ਸਮਸ਼ਾਨਘਾਟ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਅਤੇ ਰੇਲਵੇ ਲਾਈਨ ਦੇ ਵਿਚਕਾਰ ਸਥਿਤ ਕਰੀਬ ਇਕ ਏਕੜ ਸਰਕਾਰੀ ਜ਼ਮੀਨ ’ਤੇ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਮਸ਼ਾਨਘਾਟ ਦੇ ਨਾਲ ਲੱਗਦੀ ਦੁਕਾਨ ‘ਚ ਮਕੈਨਿਕ ਦੇ ਕੰਮ ਕਰਨ ਵਾਲੇ ਵਿਅਕਤੀ ਵਲੋਂ ਕਰੀਬ ਦੋ ਦਹਾਕਿਆਂ ਤੋਂ ਆਪਣੀਆਂ ਪੁਰਾਣੀਆਂ ਅਤੇ ਖਰਾਬ ਗੱਡੀਆਂ ਸਮਸ਼ਾਨਘਾਟ ਦੀ ਜ਼ਮੀਨ ’ਤੇ ਖੜ੍ਹੀਆਂ ਕੀਤੀਆਂ ਹੋਈਆਂ ਹਨ। ਪਿੰਡ ਵਾਸੀਆਂ ਅਨੁਸਾਰ ਉਹ ਲਗਾਤਾਰ ਦੁਕਾਨਦਾਰ ਨੂੰ ਗੱਡੀਆਂ ਹਟਾਉਣ ਲਈ ਕਹਿੰਦੇ ਆ ਰਹੇ ਹਨ, ਪਰ ਉਹ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਝਗੜਾ ਕਰਨ ’ਤੇ ਉਤਾਰੂ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਸਮਸ਼ਾਨਘਾਟ ਨੂੰ ਸੁੰਦਰ ਬਣਾਉਣ ਲਈ ਇਥੇ ਬੂਟੇ ਲਗਾਉਣ ਤੋਂ ਇਲਾਵਾ ਹੋਰ ਸਹੂਲਤਾਂ ਵੀ ਵਿਕਸਿਤ ਕੀਤੀਆਂ ਗਈਆਂ ਹਨ, ਪਰ ਇਕ ਹਿੱਸੇ ਵਿਚ ਖਸਤਾਹਾਲ ਗੱਡੀਆਂ ਅਤੇ ਕਬਾੜ ਪਿਆ ਹੋਣ ਕਾਰਨ ਵਾਤਾਵਰਨ ਦੀ ਸੁੰਦਰਤਾ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਲਾਵਾ ਅੰਤਿਮ ਸਸਕਾਰ ਲਈ ਆਉਣ ਵਾਲੇ ਲੋਕਾਂ ਨੂੰ ਵੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਸਮਸ਼ਾਨਘਾਟ ਦੇ ਵਿਕਾਸ ਅਤੇ ਸਹੂਲਤਾਂ ਲਈ ਮਿਲਣ ਵਾਲੀ ਸਰਕਾਰੀ ਗ੍ਰਾਂਟ ਦੀ ਵੀ ਜ਼ਮੀਨ ’ਤੇ ਕਬਜਾ ਹੋਣ ਕਾਰਨ ਸਹੀ ਢੰਗ ਨਾਲ ਵਰਤੋਂ ਨਹੀਂ ਹੋ ਰਹੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਸ਼ਾਨਘਾਟ ਦੀ ਜ਼ਮੀਨ ਤੋਂ ਨਾਜ਼ਾਇਜ ਕਬਜਾ ਤੁਰੰਤ ਹਟਵਾਇਆ ਜਾਵੇ ਤਾਂ ਜੋ ਸਰਕਾਰੀ ਗ੍ਰਾਂਟ ਦੀ ਸਹੀ ਵਰਤੋਂ ਕਰਕੇ ਵਿਕਾਸ ਕਾਰਜ ਕਰਵਾਏ ਜਾ ਸਕਣ। ਸੰਪਰਕ ਕਰਨ ‘ਤੇ ਨਗਰ ਕੌਂਸਲ ਲਾਲੜੂ ਦੇ ਕਾਰਜਸਾਧਕ ਅਫਸਰ ਅਸ਼ੋਕ ਪਥਰੀਆਂ ਨੇ ਕਿਹਾ ਕਿ ਸਮਸ਼ਾਨਘਾਟ ਤੋਂ ਕਬਾੜ ਵਾਲੀਆਂ ਗੱਡੀਆਂ ਦਾ ਕਬਜਾ ਜਲਦ ਹਟਵਾਇਆ ਜਾਵੇਗਾ। ਇਸ ਤੋਂ ਬਾਅਦ ਸਮਸ਼ਾਨਘਾਟ ਦੇ ਵਿਹੜੇ ਨੂੰ ਵਿਵਸਥਿਤ ਕਰਕੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਜੋ ਉਥੇ ਆਉਣ ਵਾਲੇ ਲੋਕਾਂ ਨੂੰ ਬੈਠਣ ਲਈ ਸੁਵਿਧਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਦਾਦਪੁਰ ਮੁਹੱਲੇ ਵਿਚ ਦਿਨ - ਦਿਹਾੜੇ ਨਕਾਬਪੋਸ਼ ਨੌਜਵਾਨਾਂ ਵਲੋਂ ਘਰ ’ ਤੇ ਹਮਲਾ ਅਗਲੀ ਖ਼ਬਰ ਵਿਕਸਿਤ ਭਾਰਤ -2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ
Ad Position 24