28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨੌਜਵਾਨਾਂ ਨੇ ਸ਼ਹੀਦ - ਏ - ਆਜ਼ਮ ਸ . ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਹੀਦ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 29-09-2026
ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਹੀਦ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ ਗਈਆਂ। ਇਸ ਮੌਕੇ ਅਮਰੀਕ ਸਿੰਘ ਹੈਪੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਸਿਰਫ਼ ਇਤਿਹਾਸ ਦਾ ਇਕ ਅਧਿਆਏ ਨਹੀਂ, ਸਗੋਂ ਨੌਜਵਾਨ ਪੀੜ੍ਹੀ ਲਈ ਹਿੰਮਤ, ਕੁਰਬਾਨੀ ਅਤੇ ਆਪਣੇ ਅਸੂਲਾਂ ‘ਤੇ ਡੱਟੇ ਰਹਿਣ ਮਿਸਾਲ ਹੈ। ਉਨ੍ਹਾਂ ਆਪਣੀ ਛੋਟੀ ਉਮਰ ‘ਚ ਹੀ ਦੇਸ਼ ਦੀ ਆਜ਼ਾਦੀ ਲਈ ਜੋ ਸੰਘਰਸ਼ ਕੀਤਾ ਅਤੇ ਕੁਰਬਾਨੀ ਦਿੱਤੀ, ਉਹ ਸਦਾ ਯਾਦ ਰਹੇਗੀ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ, ਵਿਰਸੇ ਅਤੇ ਸ਼ਹੀਦਾਂ ਦੀ ਸੋਚ ਨਾਲ ਜੁੜੀ ਰਹੇ, ਇਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਬਿੱਲਾ ਭੂਰੜੇ, ਕੁਲਜੀਤ ਸਿੰਘ, ਜਗਜੀਤ ਸਿੰਘ, ਰਜਿੰਦਰ ਸਿੰਘ ਲਾਡੀ, ਜਸਮੇਰ ਸਿੰਘ ਬਾਠ, ਪੰਕਜ ਕੁਮਾਰ, ਲਖਬੀਰ ਸਿੰਘ ਭੱਟੀ, ਹਰਮਨਦੀਪ ਸਿੰਘ, ਜਸਪ੍ਰੀਤ ਸਿੰਘ, ਡਾ. ਅਵਤਾਰ ਸਿੰਘ ਤੇ ਅਵਨੀਤ ਸਿੰਘ ਨਵੀ ਸਮੇਤ ਹੋਰ ਨੌਜਵਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਲਕਾ ਅਟਾਰੀ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਭਰਵਾਂ ਹੁੰਗਾਰਾ , ਅਰਧ ਸੈਂਕੜਾ ਪਰਿਵਾਰ ਹੋਏ ਪਾਰਟੀ ’ਚ ਸ਼ਾਮਿਲ
Ad Position 24