ਵਿਧਾਇਕ ਰੰਧਾਵਾ ਵਲੋਂ ਮਥੁਰਾ - ਵਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
ਜ਼ੀਰਕਪੁਰ, 28 ਸਤੰਬਰ (ਹੈਪੀ ਪੰਡਵਾਲਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ੀਰਕਪੁਰ ਦੇ ਵਾਰਡ ਨੰ.
ਜ਼ੀਰਕਪੁਰ, 28 ਸਤੰਬਰ (ਹੈਪੀ ਪੰਡਵਾਲਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ੀਰਕਪੁਰ ਦੇ ਵਾਰਡ ਨੰ. 8 ਢਕੌਲੀ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਮਥੁਰਾ-ਵਰਿੰਦਾਵਨ ਦੇ ਦਰਸ਼ਨਾਂ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਸ਼ਰਧਾਲੂਆਂ ਦੀ ਆਸਥਾ ਨੂੰ ਸਨਮਾਨ ਦਿੰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਪੰਜਾਬ ਵਾਸੀਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਥੁਰਾ ਤੇ ਵਰਿੰਦਾਵਨ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜੇ ਪਵਿੱਤਰ ਧਾਰਮਿਕ ਅਸਥਾਨ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਤੀਰਥ ਯਾਤਰਾ ‘ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪਵਿੱਤਰ ਧਾਮਾਂ ਦੇ ਦਰਸ਼ਨ ਕਰਕੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਵਿਸ਼ਵ ਬੰਧੂ ਤੇ ‘ਆਪ’ ਦੇ ਅਹੁਦੇਦਾਰ ਵੀ ਹਾਜ਼ਰ ਸਨ।