28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਕੀਲ ਭੈਣ - ਭਰਾਵਾਂ ਦਾ ਲੋਕਾਂ ਨੂੰ ਇਨਸਾਫ਼ ਦਿਵਾਉਣ ’ ਚ ਅਹਿਮ ਰੋਲ ਹੁੰਦਾ ਹੈ - ਕੰਗ

ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਆਪਣੇ ਸਾਥੀਆਂ ਸਮੇਤ ਬਾਰ ਐਸੋਸੀਏਸ਼ਨ ਖਰੜ ਦੇ ਨਵੇਂ ਚੁਣੇ ਗਏ ਪ੍ਰਧਾਨ ਚੌਧਰੀ ਸਚਿਨ ਕੁਮਾਰ ਤੇ ਸਕੱਤਰ ਸੁਸ਼ਾਂਤ ਕੌਸ਼ਿਕ ਦੇ ਗ੍ਰਹਿ ਵਿਖੇ ਪਹੁੰਚ ਕੇ ਜਿਥੇ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਗਈ, ਉਥੇ ਹੀ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੰਗ ਨੇ ਕਿਹਾ ਕਿ ਉਹ ਖ਼ੁਦ ਵਕੀਲ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰ ਹੋਣ ਦੇ ਨਾਤੇ ਇਹ ਸਮਝਦੇ ਹਨ ਕਿ ਵਕੀਲ ਭੈਣਾਂ-ਭਰਾਵਾਂ ਦਾ ਲੋਕਾਂ ਨੂੰ ਇਨਸਾਫ਼ ਦਿਵਾਉਣ ‘ਚ ਅਹਿਮ ਰੋਲ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਆਪਣੇ ਸਾਥੀਆਂ ਸਮੇਤ ਬਾਰ ਐਸੋਸੀਏਸ਼ਨ ਖਰੜ ਦੇ ਨਵੇਂ ਚੁਣੇ ਗਏ ਪ੍ਰਧਾਨ ਚੌਧਰੀ ਸਚਿਨ ਕੁਮਾਰ ਤੇ ਸਕੱਤਰ ਸੁਸ਼ਾਂਤ ਕੌਸ਼ਿਕ ਦੇ ਗ੍ਰਹਿ ਵਿਖੇ ਪਹੁੰਚ ਕੇ ਜਿਥੇ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਗਈ, ਉਥੇ ਹੀ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੰਗ ਨੇ ਕਿਹਾ ਕਿ ਉਹ ਖ਼ੁਦ ਵਕੀਲ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰ ਹੋਣ ਦੇ ਨਾਤੇ ਇਹ ਸਮਝਦੇ ਹਨ ਕਿ ਵਕੀਲ ਭੈਣਾਂ-ਭਰਾਵਾਂ ਦਾ ਲੋਕਾਂ ਨੂੰ ਇਨਸਾਫ਼ ਦਿਵਾਉਣ ‘ਚ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੁਡੀਸ਼ਅਰੀ ਤੇ ਵਕੀਲ ਇਕ ਗੱਡੀ ਦੇ ਦੋ ਪਹੀਆਂ ਵਾਂਗ ਹਨ, ਜੋ ਕਿ ਲੋਕਤੰਤਰ ‘ਚ ਕਾਨੂੰਨ ਦੀ ਤਰਜ਼ਮਾਨੀ ਕਰਨ ਦੇ ਨਾਲ-ਨਾਲ ਕਾਰਜਪਾਲਿਕਾ ਤੇ ਵਿਧਾਨਪਾਲਿਕਾ ਨੂੰ ਸਹੀ ਰਾਹ ‘ਤੇ ਰੱਖਣ ਦਾ ਕੰਮ ਵੀ ਕਰਦੇ ਹਨ, ਜਿਸ ਕਾਰਨ ਆਮ ਜਨਤਾ ਦਾ ਇਨ੍ਹਾਂ ਦੋਵਾਂ ‘ਤੇ ਪੂਰਾ ਵਿਸ਼ਵਾਸ ਬਣਿਆ ਹੋਇਆ ਹੈ। ਉਨ੍ਹਾਂ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਨੂੰ ਬਿਨਾਂ ਕਿਸੇ ਵਿਤਕਰੇ ਤੋਂ ਬਾਰ ਦੇ ਸਮੁੱਚੇ ਮੈਂਬਰਾਂ ਨੂੰ ਨਾਲ ਲੈ ਕੇ ਲੋਕ ਹਿੱਤ ‘ਚ ਕਾਨੂੰਨ ਅਤੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਤਹਿਤ ਆਪਣੇ ਖੇਤਰ ‘ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਮਰਿੰਦਰ ਸਿੰਘ ਕੰਗ ਰੋਮੀ, ਕੁਲਵੰਤ ਸਿੰਘ ਸ਼ੇਰਗਿੱਲ, ਤਜਿੰਦਰ ਸਿੰਘ, ਜਗਰੂਪ ਸਿੰਘ ਗਿੱਲ ਤੇ ਰਮਨ ਦੱਤਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 22 ਬੋਤਲਾਂ ਨਸ਼ੀਲੀ ਕਫ਼ ਸਿਰਪ ਸਮੇਤ ਕਾਬੂ ਮੁਲਜ਼ਮ ਨੂੰ 10 ਸਾਲਾਂ ਦੀ ਕੈਦ ਤੇ 1 ਲੱਖ ਜੁਰਮਾਨਾ ਲਗਾਇਆ ਅਗਲੀ ਖ਼ਬਰ ਇੰਟਰ ਕਾਲਜ ਸਾਈਕਲਿੰਗ ਟਰੈਕ ਮੁਕਾਬਲੇ ’ ਚ ਸਰਕਾਰੀ ਕਾਲਜ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24