ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ। ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ।
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ। ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ। ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਵਫ਼ਦ ਦੇ ਨੁਮਾਇੰਦਿਆਂ ਨੂੰ ਧੀਰਜ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੌਰ ਨਾਲ ਦਰਜ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਉਸਾਰੂ ਅਤੇ ਪਾਰਦਰਸ਼ੀ ਢੰਗ ਨਾਲ ਰਾਬਤਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਮਕਾਜ ਵਿਚ ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ ਅਤੇ ਜਾਇਜ਼ ਮੰਗਾਂ ਦੀ ਪੜਤਾਲ ਹਾਂ-ਪੱਖੀ ਰਵੱਈਏ ਨਾਲ ਕਰਨ ਲਈ ਵਚਨਬੱਧ ਹੈ। ਵਿੱਤ ਮੰਤਰੀ ਨੇ ਸਬੰਧਿਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਸੌਂਪੇ ਗਏ ਮੰਗ-ਪੱਤਰਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨਾਲ ਹੋਈ ਮੀਟਿੰਗ ਉਪਰੰਤ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਵਫ਼ਦ ’ਚ ਬਰਿੰਦਰਜੀਤ ਛੀਨਾ, ਹਰਪ੍ਰੀਤ ਕੌਰ, ਸਤਵਿੰਦਰ ਕੌਰ, ਹਰਪ੍ਰੀਤ ਕੌਰ ਨੇ ਦੱਸਿਆ ਕਿ ਮਾਣ ਭੱਤਾ ਦੁੱਗਣਾ ਕਰਨ ਸਬੰਧੀ ਵਿੱਤ ਮੰਤਰੀ ਨੇ ਸਾਰਥਕ ਹੁੰਗਾਰਾ ਭਰਦਿਆਂ ਇਸ ਮੰਗ ’ਤੇ ਛੇਤੀ ਹੀ ਨਿਰਨਾ ਲੈਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਮੰਤਰੀ ਦੇ ਨਾਲ-ਨਾਲ ਚਾਈਲਡ ਵੈੱਲਫੇਅਰ ਅਧੀਨ ਚੱਲ ਰਹੇ ਤਿੰਨ ਬਲਾਕਾਂ ਨੂੰ ਵਿਭਾਗ ਵਿਚ ਛੇਤੀ ਸ਼ਾਮਿਲ ਕਰਨ ’ਤੇ ਵਿਚਾਰ ਵਟਾਂਦਰਾ ਹੋਇਆ।