30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿਲ੍ਹਾ ਮੁਹਾਲੀ ਦੇ ਈ. ਐਲ. ਸੀ. ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ- ਗੀਤਿਕਾ ਸਿੰਘ

ਐੱਸ. ਏ.

Ad Position 21
No active advertisement
ਅਜੀਤ ਡੈਸਕ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹੇ ਦੇ ਨੌਜਵਾਨਾਂ ‘ਚ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ‘ਚ ਸ਼ਾਮਿਲ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਦੇ ਈ. ਐਲ. ਸੀ. (ਚੋਣ ਸਾਖਰਤਾ ਕਲੱਬ) ਦੇ ਨੋਡਲ ਅਫ਼ਸਰਾਂ ਦੀ ਮੀਟਿੰਗ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਨੇ ਕਿਹਾ ਕਿ ਨੌਜਵਾਨਾਂ ‘ਚ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਲੋਕਤੰਤਰ ਦਾ ਸਰਗਰਮ ਹਿੱਸਾ ਬਣਾਉਣ ਲਈ ਈ. ਐਲ. ਸੀ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਈ. ਐਲ. ਸੀ. ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਵੋਟ ਦੇ ਅਧਿਕਾਰ ਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਜਾਗਰੂਕ ਕਰਨ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਵੀ ਇਸੇ ਉਦੇਸ਼ ਤਹਿਤ ਸੱਦੀ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ‘ ਚ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਵਲੋਂ ਈ. ਐਲ. ਸੀ. ਦੀ ਸਥਾਪਨਾ, ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਵੋਟਰ ਜਾਗਰੂਕਤਾ ਨਾਲ ਸੰਬੰਧਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪੋ-ਆਪਣੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਈ. ਐਲ. ਸੀ. ਸਥਾਪਿਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣ ਲਈ ਹਰੇਕ ਸੰਸਥਾ ‘ਚ ਇਕ ਲੜਕੇ ਅਤੇ ਇਕ ਲੜਕੀ ਨੂੰ ਕੈਂਪਸ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਕੈਂਪਸ ਅੰਬੈਸਡਰਜ਼ ਅਤੇ ਈ. ਐਲ. ਸੀ. ਰਾਹੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਵੱਖ-ਵੱਖ ਚੋਣ ਜਾਗਰੂਕਤਾ ਗਤੀਵਿਧੀਆਂ, ਵੋਟਰ ਰਜਿਸਟ੍ਰੇਸ਼ਨ ਮੁਹਿੰਮਾਂ, ਸਵੀਪ ਗਤੀਵਿਧੀਆਂ ਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੌਕੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਚੋਣ ਕਾਨੂੰਨਗੋ ਸੁਰਿੰਦਰ ਬੱਤਰਾ, ਸਵੀਪ ਟੀਮ ਦੇ ਮੈਂਬਰ ਵਰਿੰਦਰ ਕੌਰ, ਗੁਰਮੀਤ ਕੌਰ, ਹਰਿੰਦਰ ਸਿੰਘ ਅਤੇ ਚਰਨਜੀਤ ਕੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਦਾ 252ਵਾਂ ਦਿਨ: ਪੰਜਾਬ ਪੁਲਿਸ ਵਲੋਂ 594 ਥਾਈਂ ਛਾਪੇਮਾਰੀ, 249 ਕਾਬੂ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
Ad Position 24