30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

‘ ਗੈਂਗਸਟਰਾਂ ’ਤੇ ਵਾਰ’ ਦਾ 252ਵਾਂ ਦਿਨ: ਪੰਜਾਬ ਪੁਲਿਸ ਵਲੋਂ 594 ਥਾਈਂ ਛਾਪੇਮਾਰੀ, 249 ਕਾਬੂ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

Ad Position 21
No active advertisement
ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 252 ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,734 ਹੋ ਗਈ ਹੈ। ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 577ਵੇਂ ਦਿਨ ਵੀ ਜਾਰੀ ਰੱਖਦਿਆਂ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.2 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ, 4 ਕਿਲੋ ਗਾਂਜਾ, 19 ਕਿਲੋ ਭੁੱਕੀ, 543 ਨਸ਼ੀਲੀਆਂ ਗੋਲੀਆਂ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 577 ਦਿਨਾਂ ਵਿਚ 80,763 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਵਾਸੀਰ, ਫਿਸ਼ਰ ਜਾਂ ਫਿਸਟੁਲਾ ਹਰ ਸਮੱਸਿਆ ਨੂੰ ਬਵਾਸੀਰ ਨਾ ਸਮਝੋ- ਡਾ. ਹਿਤੇਂਦਰ ਸੂਰੀ ਅਗਲੀ ਖ਼ਬਰ ਜ਼ਿਲ੍ਹਾ ਮੁਹਾਲੀ ਦੇ ਈ. ਐਲ. ਸੀ. ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ- ਗੀਤਿਕਾ ਸਿੰਘ
Ad Position 24