ਸਮੂਹ ਜਥੇਬੰਦੀਆਂ ਤੇ ਸਿੱਖ ਸੰਗਤਾਂ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸ਼ਾਮਿਲ ਹੋਣ-ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਤੇ ਆਪਣੀ ਕੈਦ ਤੋਂ ਦੁੱਗਣਾ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਆਵਾਜ਼ ਉਠਾਉਣ ਤਾਂ ਜੋ ਸਰਕਾਰਾਂ ਦੇ ਬੋਲ਼ੇ ਕੰਨ ਖੁਲ੍ਹ ਜਾਣ।
ਅਜੀਤ ਡੈਸਕ
30-09-2026