30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਫਤਿਹਪੁਰ ਬੇਹੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ

ਡੇਰਾਬੱਸੀ, 29 ਸਤੰਬਰ (ਰਣਬੀਰ ਸਿੰਘ ਪੜ੍ਹੀ)-ਨੇੜਲੇ ਪਿੰਡ ਫਤਿਹਪੁਰ ਬੇਹੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ’ਤੇ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਦੇ ਸਥਾਨਕ ਮੈਂਬਰਾਂ ਵਲੋਂ ਕਰਵਾਈ ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਅਮਲਾਲਾ ਅਤੇ ਨਰਿੰਦਰ ਸਿੰਘ ਰਾਮਪੁਰਸੈਣੀਆਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 30-09-2026
ਡੇਰਾਬੱਸੀ, 29 ਸਤੰਬਰ (ਰਣਬੀਰ ਸਿੰਘ ਪੜ੍ਹੀ)-ਨੇੜਲੇ ਪਿੰਡ ਫਤਿਹਪੁਰ ਬੇਹੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ’ਤੇ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਦੇ ਸਥਾਨਕ ਮੈਂਬਰਾਂ ਵਲੋਂ ਕਰਵਾਈ ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਅਮਲਾਲਾ ਅਤੇ ਨਰਿੰਦਰ ਸਿੰਘ ਰਾਮਪੁਰਸੈਣੀਆਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਆਗੂਆਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ ਪਿੰਡਾਂ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਨੂੰ ਸੰਬੰਧਿਤ ਪੱਧਰ ’ਤੇ ਉਠਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਮੀਟਿੰਗ ਦੌਰਾਨ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪਰਮਜੀਤ ਸਿੰਘ, ਗੁਲਜਾਰ ਸਿੰਘ, ਲਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਬੀਰ ਸਿੰਘ ਅਤੇ ਧਰਮਿੰਦਰ ਸਿੰਘ ਸਮੇਤ ਹੋਰ ਪਾਰਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ 40 ਪ੍ਰਤੀਸ਼ਤ ਤੋਂ ਵੱਧ ਰਾਖਵੀਂ ਆਬਾਦੀ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦੇਣ ਦੀ ਨੀਤੀ ਫ਼ੁੱਟ ਪਾਊ ਰਾਜਨੀਤੀ ਦਾ ਹਿੱਸਾ...
Ad Position 24