30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡ ਜੌਲੀ ’ਚ ਘਰ-ਘਰ ਘੁੰਮੇ ਵਿਧਾਇਕ ਰੰਧਾਵਾ

ਲਾਲੜੂ, 29 ਸਤੰਬਰ (ਰਾਜਬੀਰ ਸਿੰਘ)-’ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਜੌਲੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵੱਖ-ਵੱਖ ਯੋਜਨਾਵਾਂ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 30-09-2026
ਲਾਲੜੂ, 29 ਸਤੰਬਰ (ਰਾਜਬੀਰ ਸਿੰਘ)-’ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਜੌਲੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵੱਖ-ਵੱਖ ਯੋਜਨਾਵਾਂ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਮਕਸਦ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ-ਭਲਾਈ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਿਹਤ ਸਹੂਲਤਾਂ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਰੁਜਗਾਰ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਬੂਥ ਪੱਧਰ ਤੱਕ ਜਨ ਸੰਪਰਕ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਸੁਮਿਤ ਰਾਣਾ, ਪੰਚਾਇਤ ਮੈਂਬਰ, ਬਲਾਕ ਪ੍ਰਧਾਨ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਰਾਣਾ ਪ੍ਰਤਾਪ ਭਵਨ ’ਤੇ ਨਗਰ ਕੌਂਸਲ ਵਲੋਂ ਕਬਜ਼ਾ ਕਰਨ ਦੀ ਨੀਅਤ ਬਰਦਾਸ਼ਤਯੋਗ ਨਹੀਂ- ਸੈਣੀ ਅਗਲੀ ਖ਼ਬਰ ਮਾਹਿਰਾ ਨੇ ਰੂਫਟਾਪ ਸੋਲਰ ਤੇ ਊਰਜਾ ਸਟੋਰੇਜ ਦੇ ਗਿਣਾਏ ਫਾਇਦੇ
Ad Position 24