ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜਨ ਕਾਰਨ ਲੋਕਾਂ ’ ਚ ਡਰ ਦਾ ਮਾਹੌਲ - ਵਿਜੈ ਸ਼ਰਮਾ ਟਿੰਕੂ
ਖਰੜ, 29 ਸਤੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦਾ ਜਿਊਣਾ ਦੁਰਭਰ ਕੀਤਾ ਹੋਇਆ ਹੈ ਕਿਉਂਕਿ ਸੂਬੇ ਵਿਚ ਰੋਜ਼ਾਨਾ ਕੋਈ ਨਾ ਕੋਈ ਵੱਡੀ ਵਾਰਦਾਤ ਵਾਪਰਦੀ ਰਹਿੰਦੀ ਹੈ, ਜਦਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਪਿੰਡ ਗੱਬੇਮਾਜਰਾ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ।
ਪ
ਪਿੰਡ ਗੱਬੇਮਾਜਰਾ ਵਿਖੇ ਮੀਟਿੰਗ ਕਰਨ ਉਪਰੰਤ ਪਿੰਡ ਵਾਸੀਆਂ ਨਾਲ ਕਾਂਗਰਸ ਦੇ ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ। ਤਸਵੀਰ : ਗੁਰਮੁੱਖ ਸਿੰਘ ਮਾਨ
30-09-2026
ਖਰੜ, 29 ਸਤੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦਾ ਜਿਊਣਾ ਦੁਰਭਰ ਕੀਤਾ ਹੋਇਆ ਹੈ ਕਿਉਂਕਿ ਸੂਬੇ ਵਿਚ ਰੋਜ਼ਾਨਾ ਕੋਈ ਨਾ ਕੋਈ ਵੱਡੀ ਵਾਰਦਾਤ ਵਾਪਰਦੀ ਰਹਿੰਦੀ ਹੈ, ਜਦਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਪਿੰਡ ਗੱਬੇਮਾਜਰਾ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ, ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੋਈ ਕਦਮ ਨਾਲ ਚੁੱਕਿਆ ਤਾਂ ਆਉਣ ਵਾਲਾ ਸਮਾਂ ਸਾਡੇ ਲਈ ਬਹੁਤ ਹੀ ਭਿਆਨਕ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਝੂਠੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦਾ ਪਹਿਲਾਂ ਦੀਵਾਲੀਆ ਨਿਕਲਿਆ ਹੋਇਆ ਹੈ, ਜਦਕਿ ਵੱਡੇ-ਵੱਡੇ ਪੋਸਟਰ ਤੇ ਹੋਰਡਿੰਗ ਲਗਾ ਕੇ ਲੋਕਾਂ ਨੂੰ ਵਿਕਾਸ ਦੇ ਨਾਂਅ ‘ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਲੋਕਾਂ ਨੂੰ ਹੱਕ ਦਿਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਲਬਾਗ ਸਿੰਘ ਸਰਪੰਚ ਗੱਬੇਮਾਜਰਾ, ਗਗਨਦੀਪ ਸਿੰਘ ਤੋਲੇਮਾਜਰਾ, ਮਾਸਟਰ ਸੁਖਜੀਤ ਸਿੰਘ ਸਵਾੜਾ, ਜਸਵੀਰ ਸਿੰਘ ਫੈਜਗੜ੍ਹ, ਬੰਟੀ ਰਸਨਹੇੜੀ, ਸੁਖਜੀਤ ਸਿੰਘ ਗੱਬੇਮਾਜਰਾ, ਮਲਕੀਤ ਸਿੰਘ ਸਾਬਕਾ ਸਰਪੰਚ, ਜਗਦੇਵ ਸਿੰਘ, ਭੁਪਿੰਦਰ ਸਿੰਘ, ਮਨਸਾ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਮਲਾਗਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।