30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੈਕਟਰ -69 ਵਿਖੇ ਲਾਭਪਾਤਰੀਆਂ ਨੂੰ ਵੰਡੇ ਐੱਮ.ਐੱਮ.ਐੱਸ. ਵਾਈ. ਤਹਿਤ ਪੰਜਾਬ ਦੇ 909 ਸੂਚੀਬੱਧ ਹਸਪਤਾਲਾਂ ਵਿਚ 2,356 ਇਲਾਜ ਪੈਕੇਜ ਉਪਲਬਧ

ਐੱਸ. ਏ.

Ad Position 21
No active advertisement
ਸਥਾਨਕ ਸੈਕਟਰ-69 ਸਥਿਤ ਆਰੋਗਿਆ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡਦੇ ਹੋਏ ਵਿਧਾਇਕ ਕੁਲਵੰਤ ਸਿੰਘ ਨਾਲ ਸਿਵਲ ਸਰਜਨ ਡਾ. ਸੰਗੀਤਾ ਜੈਨ, ਏਮਜ਼ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਨਵਦੀਪ ਸਿੰਘ ਸੈਣੀ ਆਦਿ। ਅਜੀਤ ਤਸਵੀਰ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸਥਾਨਕ ਸੈਕਟਰ-69 ਸਥਿਤ ਆਰੋਗਿਆ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ. ਵਾਈ.) ਦੇ ਕਾਰਡ ਵੰਡੇ। ਉਨ੍ਹਾਂ ਨੇ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦੀ ਵਿਆਪਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਵੱਡਾ ਸਹਾਰਾ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਵੱਖ-ਵੱਖ ਬਿਮਾਰੀਆਂ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਭਰ ਵਿਚ 54 ਲੱਖ ਤੋਂ ਵੱਧ ਪਰਿਵਾਰ ਇਸ ਯੋਜਨਾ ਤਹਿਤ ਰਜਿਸਟਰਡ ਹੋ ਚੁੱਕੇ ਹਨ, ਜਦਕਿ ਐੱਸ. ਏ. ਐੱਸ. ਨਗਰ ਜ਼ਿਲ੍ਹੇ ਵਿਚ ਲਗਭਗ 1.80 ਲੱਖ ਲਾਭਪਾਤਰੀ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਵਿਧਾਇਕ ਨੇ ਕਿਹਾ ਕਿ ਇਸ ਯੋਜਨਾ ਤਹਿਤ 909 ਸੂਚੀਬੱਧ ਹਸਪਤਾਲਾਂ ਵਿਚ 2,356 ਇਲਾਜ ਪੈਕੇਜ ਉਪਲੱਬਧ ਹਨ, ਜਿਨ੍ਹਾਂ ਵਿਚ 684 ਨਿੱਜੀ ਅਤੇ 225 ਸਰਕਾਰੀ ਹਸਪਤਾਲ ਸ਼ਾਮਿਲ ਹਨ। ਇਹ ਸੂਚੀਬੱਧ ਸਿਹਤ ਸੰਸਥਾਵਾਂ ਸੂਬੇ ਭਰ ਦੇ ਲਾਭਪਾਤਰੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਇਸ ਮੌਕੇ ਸਰਸਵਤੀ ਕਾਲਜ ਆਫ਼ ਨਰਸਿੰਗ ਘੜੂੰਆਂ ਦੇ ਵਿਦਿਆਰਥੀਆਂ ਨੇ ਸਿਹਤ ਕਾਰਡਾਂ ਦੀ ਮਹੱਤਤਾ ਅਤੇ ਯੋਜਨਾ ਤਹਿਤ ਉਪਲੱਬਧ ਸਿਹਤ ਸਹੂਲਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ। ਅੰਬਿਕਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੀ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਲਈ ਰੰਗ-ਬਿਰੰਗੀ ਰੰਗੋਲੀ ਬਣਾਈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸ਼ਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਏਮਜ਼ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸਿੰਘ ਸੈਣੀ, ਐੱਸ.ਐੱਮ. ਓ. ਡਾ. ਪਰਮਿੰਦਰਜੀਤ ਸਿੰਘ ਅਤੇ ਡਾ. ਤਰਨਜੋਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ ਹੋਈ ਅਗਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜਨ ਕਾਰਨ ਲੋਕਾਂ ’ ਚ ਡਰ ਦਾ ਮਾਹੌਲ - ਵਿਜੈ ਸ਼ਰਮਾ ਟਿੰਕੂ
Ad Position 24