29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੰਤਰੀਆਂ ਲਈ ਅਲਾਟ ਸਰਕਾਰੀ ਬੰਗਲਿਆਂ ਦੀ ਵਰਤੋਂ ’ਤੇ ਪੰਜਾਬ ਸਰਕਾਰ ਜਨਤਾ ਨੂੰ ਜਵਾਬ ਦੇਵੇ- ਬੀਬੀ ਰਾਮੂਵਾਲੀਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਚੰਡੀਗੜ੍ਹ ਵਿਚ ਪੰਜਾਬ ਸਰਕਾਰ ਦੇ ਸਰਕਾਰੀ ਬੰਗਲਿਆਂ ਦੀ ਅਲਾਟਮੈਂਟ ਅਤੇ ਵਰਤੋਂ ਨੂੰ ਲੈ ਕੇ ਸਾਹਮਣੇ ਆ ਰਹੇ ਸਵਾਲਾਂ ਦਾ ਪੰਜਾਬ ਸਰਕਾਰ ਨੂੰ ਰਿਕਾਰਡ ਦੇ ਆਧਾਰ ’ਤੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਸਰਕਾਰੀ ਰਿਹਾਇਸ਼ਾਂ ਕਿਸੇ ਸਿਆਸੀ ਪਾਰਟੀ ਦੀ ਨਿੱਜੀ ਜਾਇਦਾਦ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਚੱਲਣ ਵਾਲੀ ਸਰਕਾਰੀ ਵਿਵਸਥਾ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਇਹ ਵਿਵਾਦ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਦੇ ਮੰਤਰੀਆਂ ਨੂੰ ਅਲਾਟ ਸਰਕਾਰੀ ਰਿਹਾਇਸ਼ਾਂ ਵਿਚ ਅਜਿਹੇ ਵਿਅਕਤੀਆਂ ਦੇ ਰਹਿਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ ਜੋ ਪੰਜਾਬ ਸਰਕਾਰ ਵਿਚ ਮੰਤਰੀ ਜਾਂ ਅਧਿਕਾਰੀ ਨਹੀਂ ਹਨ। ਵਿਰੋਧੀ ਧਿਰਾਂ ਵਲੋਂ ਕਈ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਅਤੇ ਕਬਜ਼ੇ ਬਾਰੇ ਸਵਾਲ ਚੁੱਕੇ ਗਏ ਹਨ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਇਹ ਜਨਤਕ ਕਰਨਾ ਚਾਹੀਦਾ ਹੈ ਕਿ ਕਿਹੜਾ ਬੰਗਲਾ ਕਿਸ ਦੇ ਨਾਮ ਅਲਾਟ ਹੈ, ਉਸ ਵਿਚ ਕੌਣ ਰਹਿ ਰਿਹਾ ਹੈ ਅਤੇ ਕਿਸ ਨਿਯਮ ਜਾਂ ਮਨਜ਼ੂਰੀ ਦੇ ਤਹਿਤ ਕਿਸੇ ਹੋਰ ਵਿਅਕਤੀ ਨੂੰ ਉਥੇ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ। ਜੇਕਰ ਕਿਸੇ ਮਾਮਲੇ ਵਿਚ ਸਰਕਾਰੀ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਸਰਕਾਰ ਨੂੰ ਜ਼ਿੰਮੇਵਾਰੀ ਤੈਅ ਕਰਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। 28 ਐਮਓਐਚ34 ਬੀਬੀ ਅਮਨਜੋਤ ਕੌਰ ਰਾਮੂਵਾਲੀਆ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਖੇਤਰ ’ ਚ ਵੱਖ - ਵੱਖ ਸਮਾਗਮ ਕਰਵਾ ਕੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ ਅਗਲੀ ਖ਼ਬਰ ਭਾਰਤੀ ਯੁਵਾ ਸੰਗਠਨ ਵਲੋਂ ਜਨ - ਜਾਗਰੂਕਤਾ ਮੀਟਿੰਗ ਕਰਵਾਈ
Ad Position 24