29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡੇਰਾਬੱਸੀ ਖੇਤਰ ’ ਚ ਵੱਖ - ਵੱਖ ਸਮਾਗਮ ਕਰਵਾ ਕੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਡੇਰਾਬੱਸੀ, 29 ਸਤੰਬਰ (ਰਣਬੀਰ ਸਿੰਘ ਪੜ੍ਹੀ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਡੇਰਾਬੱਸੀ ਖੇਤਰ ‘ਚ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵਲੋਂ ਸਮਾਗਮ ਕਰਵਾ ਕੇ ਉਨ੍ਹਾਂ ਦੀ ਕੁਰਬਾਨੀ ਅਤੇ ਇਨਕਲਾਬੀ ਵਿਚਾਰਧਾਰਾ ਨੂੰ ਯਾਦ ਕੀਤਾ ਗਿਆ। ਬਾਰ ਐਸੋਸੀਏਸ਼ਨ ਨੇ ਭਗਤ ਸਿੰਘ ਦੇ ਵਿਚਾਰਾਂ ’ਤੇ ਕੀਤੀ ਚਰਚਾ ਬਾਰ ਐਸੋਸੀਏਸ਼ਨ ਡੇਰਾਬੱਸੀ ਵਲੋਂ ਪ੍ਰਧਾਨ ਵਿਕਰਮਜੀਤ ਸਿੰਘ ਦੱਪਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਡੇਰਾਬੱਸੀ, 29 ਸਤੰਬਰ (ਰਣਬੀਰ ਸਿੰਘ ਪੜ੍ਹੀ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਡੇਰਾਬੱਸੀ ਖੇਤਰ ‘ਚ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵਲੋਂ ਸਮਾਗਮ ਕਰਵਾ ਕੇ ਉਨ੍ਹਾਂ ਦੀ ਕੁਰਬਾਨੀ ਅਤੇ ਇਨਕਲਾਬੀ ਵਿਚਾਰਧਾਰਾ ਨੂੰ ਯਾਦ ਕੀਤਾ ਗਿਆ। ਬਾਰ ਐਸੋਸੀਏਸ਼ਨ ਨੇ ਭਗਤ ਸਿੰਘ ਦੇ ਵਿਚਾਰਾਂ ’ਤੇ ਕੀਤੀ ਚਰਚਾ ਬਾਰ ਐਸੋਸੀਏਸ਼ਨ ਡੇਰਾਬੱਸੀ ਵਲੋਂ ਪ੍ਰਧਾਨ ਵਿਕਰਮਜੀਤ ਸਿੰਘ ਦੱਪਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਵਕੀਲਾਂ ਨੇ ਉਨ੍ਹਾਂ ਦੀ ਵਿਚਾਰਧਾਰਾ, ਲਿਖਤਾਂ ਅਤੇ ਇਨਕਲਾਬੀ ਸੋਚ ‘ਤੇ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਦੱਪਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਮੁਤਾਬਕ ਬਰਾਬਰੀ ਅਤੇ ਇਨਸਾਫ਼ ਵਾਲੇ ਸਮਾਜ ਦੀ ਸਿਰਜਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਜਨਰਲ ਸਕੱਤਰ ਜਗਤਾਰ ਸਿੰਘ ਬਾਛਲ, ਵਾਈਸ ਪ੍ਰੈਜ਼ੀਡੈਂਟ ਸ਼ਿਵ ਸ਼ਰਮਾ ਸਮੇਤ ਬਾਰ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਰਹੇ। ਭਗਤ ਸਿੰਘ ਦੀ ਯਾਦ ‘ਚ ਖ਼ੂਨਦਾਨ ਕੈਂਪ ਲਗਾਇਆ ਪ੍ਰਾਪਰਟੀ ਡੀਲਰਜ਼ ਐਂਡ ਬਿਲਡਰਜ਼ ਐਸੋਸੀਏਸ਼ਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਵਲੋਂ ਸਥਾਨਕ ਕਮਿਊਨਿਟੀ ਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ‘ਚ 60 ਵਿਅਕਤੀਆਂ ਨੇ ਖ਼ੂਨਦਾਨ ਕੀਤਾ। ਕੈਂਪ ਦੌਰਾਲ ਇੰਡਸ ਹਸਪਤਾਲ ਦੀ ਟੀਮ ਨੇ ਖ਼ੂਨ ਇਕੱਤਰ ਕੀਤਾ। ਕੈਂਪ ‘ਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖ਼ੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਸੈਣੀ ਨੇ ਕਿਹਾ ਕਿ ਕੈਂਪ ਦਾ ਮਕਸਦ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦੇਣਾ ਸੀ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਵਲੋਂ ਸੰਵਿਧਾਨਕ ਸ਼ਕਤੀ ਦੀ ਦੁਰਵਰਤੋਂ - ਪ੍ਰੇਮ ਸਿੰਘ ਭੰਗੂ ਅਗਲੀ ਖ਼ਬਰ ਮੰਤਰੀਆਂ ਲਈ ਅਲਾਟ ਸਰਕਾਰੀ ਬੰਗਲਿਆਂ ਦੀ ਵਰਤੋਂ ’ਤੇ ਪੰਜਾਬ ਸਰਕਾਰ ਜਨਤਾ ਨੂੰ ਜਵਾਬ ਦੇਵੇ- ਬੀਬੀ ਰਾਮੂਵਾਲੀਆ
Ad Position 24