01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਹਿਮਾਨਾਂ ਦੀ ਆਮਦ ਤੋਂ ਲੈ ਕੇ ਕਾਨਫ਼ਰੰਸ ਦੇ ਸਮਾਪਤੀ ਸੈਸ਼ਨ ਤੱਕ ਦੀਆਂ ਤਿਆਰੀਆਂ ਦਾ ਲਿਆ ਜਾਇਜ਼

ਚੰਡੀਗੜ੍ਹ, 30 ਸਤੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਵਿਚ 4 ਤੋਂ 6 ਅਕਤੂਬਰ ਤੱਕ ਹੋਣ ਵਾਲੀ 118ਵੀਂ ਮੇਅਰ ਕਾਨਫ਼ਰੰਸ ਦੀ ਮੇਜ਼ਬਾਨੀ ਲਈ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਯੂ.

Ad Position 21
No active advertisement
ਅਜੀਤ ਡੈਸਕ 01-10-2026
ਚੰਡੀਗੜ੍ਹ, 30 ਸਤੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਵਿਚ 4 ਤੋਂ 6 ਅਕਤੂਬਰ ਤੱਕ ਹੋਣ ਵਾਲੀ 118ਵੀਂ ਮੇਅਰ ਕਾਨਫ਼ਰੰਸ ਦੀ ਮੇਜ਼ਬਾਨੀ ਲਈ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਯੂ.ਟੀ. ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਮੀਟਿੰਗ ਕਰਕੇ ਕਾਨਫ਼ਰੰਸ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ’ਚ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਨਿਗਮ ਕਮਿਸ਼ਨਰ ਅਮਿਤ ਕੁਮਾਰ, ਪੁਲਿਸ ਇੰਸਪੈਕਟਰ ਜਨਰਲ ਪੁਸ਼ਪੇਂਦਰ ਕੁਮਾਰ, ਐਸ.ਐਸ.ਪੀ. ਕੰਵਰਦੀਪ ਕੌਰ ਸਮੇਤ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਕਾਨਫ਼ਰੰਸ ਦੇ ਪ੍ਰੋਗਰਾਮ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਮੇਅਰਾਂ ਅਤੇ ਡੈਲੀਗੇਟਾਂ ਦੀ ਆਮਦ, ਠਹਿਰਾਅ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੇ ਕਾਨਫ਼ਰੰਸ ਦੇ ਵੱਖ-ਵੱਖ ਸੈਸ਼ਨਾਂ ਅਤੇ ਇਸ ਨਾਲ ਸਬੰਧਿਤ ਗਤੀਵਿਧੀਆਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਕਾਨਫ਼ਰੰਸ ਦੀ ਸ਼ੁਰੂਆਤ 4 ਅਕਤੂਬਰ ਨੂੰ ਮਹਿਮਾਨਾਂ ਦੀ ਆਮਦ ਨਾਲ ਹੋਵੇਗੀ। 5 ਅਕਤੂਬਰ ਨੂੰ ਉਦਘਾਟਨੀ ਸੈਸ਼ਨ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਕੌਂਸਲ ਦੀ ਮੀਟਿੰਗ ਵੀ ਹੋਵੇਗੀ ਅਤੇ ਡੈਲੀਗੇਟਾਂ ਨੂੰ ਚੰਡੀਗੜ੍ਹ ਨਗਰ ਨਿਗਮ ਵਲੋਂ ਅਪਣਾਈਆਂ ਗਈਆਂ ਬਿਹਤਰ ਕਾਰਜ-ਪ੍ਰਣਾਲੀਆਂ ਅਤੇ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਸਥਾਨਾਂ ਦਾ ਦੌਰਾ ਵੀ ਕਰਵਾਇਆ ਜਾਵੇਗਾ। ਕਾਨਫ਼ਰੰਸ ਦਾ ਸਮਾਪਤੀ ਸੈਸ਼ਨ 6 ਅਕਤੂਬਰ ਨੂੰ ਹੋਵੇਗਾ। ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਸਬੰਧਿਤ ਵਿਭਾਗਾਂ ਨੂੰ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਨਫ਼ਰੰਸ ਵਿਚ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਮੇਅਰ ਅਤੇ ਡੈਲੀਗੇਟ ਸ਼ਾਮਿਲ ਹੋਣਗੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਵਲੋਂ ਕਾਨਫ਼ਰੰਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੋਂ ਬਚਣ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੰਮਕਾਜ ਦਾ ਲਿਆ ਜਾਇਜ਼ਾ, ਆਟੋ-ਮਿਊਟੇਸ਼ਨ ਤੇ ਡਿਜੀਟਲ ਸੇਵਾਵਾਂ ’ਤੇ ਵੀ ਜ਼ੋ ਅਗਲੀ ਖ਼ਬਰ : ਡੀ . ਸੀ . ਜ਼ਿਲ੍ਹੇ ’ਚ 18 ਖ਼ਰੀਦ ਕੇਂਦਰਾਂ ਰਾਹੀਂ 2,06,148 ਮੀਟ੍ਰਿਕ ਟਨ ਝੋਨਾ ਖ਼ਰੀਦਣ ਦੇ ਕੀਤੇ ਪ੍ਰਬੰਧ
Ad Position 24