01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਰਕ ਤੇ ਟੂਰਿਸਟ ਵੀਜ਼ਾ ਦੇ ਨਾਂਅ ’ ਤੇ 30.19 ਲੱਖ ਦੀ ਠੱਗੀ ਪ੍ਰਾਈਮ ਇਮੀਗ੍ਰੇਸ਼ਨ ਦੇ ਰੋਹਿਤ ਸ਼ੈੱਟੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ)- ਸੈਕਟਰ-17 ਥਾਣਾ ਪੁਲਿਸ ਨੇ ਵਰਕ ਵੀਜ਼ਾ ਅਤੇ ਟੂਰਿਸਟ ਵੀਜ਼ਾ ਲਗਵਾਉਣ ਦੇ ਨਾਂ ’ਤੇ 30. 19 ਲੱਖ ਰੁਪਏ ਦੀ ਕਥਿਤ ਧੋਖਾਧੜੀ ਦੇ ਦੋਸ਼ ਹੇਠ ਪ੍ਰਾਈਮ ਇਮੀਗ੍ਰੇਸ਼ਨ, ਸੈਕਟਰ-17/ਡੀ, ਚੰਡੀਗੜ੍ਹ ਦੇ ਰੋਹਿਤ ਸ਼ੈੱਟੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 01-10-2026
ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ)- ਸੈਕਟਰ-17 ਥਾਣਾ ਪੁਲਿਸ ਨੇ ਵਰਕ ਵੀਜ਼ਾ ਅਤੇ ਟੂਰਿਸਟ ਵੀਜ਼ਾ ਲਗਵਾਉਣ ਦੇ ਨਾਂ ’ਤੇ 30.19 ਲੱਖ ਰੁਪਏ ਦੀ ਕਥਿਤ ਧੋਖਾਧੜੀ ਦੇ ਦੋਸ਼ ਹੇਠ ਪ੍ਰਾਈਮ ਇਮੀਗ੍ਰੇਸ਼ਨ, ਸੈਕਟਰ-17/ਡੀ, ਚੰਡੀਗੜ੍ਹ ਦੇ ਰੋਹਿਤ ਸ਼ੈੱਟੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਪਿੰਡ ਬੇਲੀ, ਜ਼ਿਲ੍ਹਾ ਰੂਪਨਗਰ ਵਾਸੀ ਲਖਵੀਰ ਸਿੰਘ ਅਤੇ ਹੋਰਨਾਂ ਵਿਅਕਤੀਆਂ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾਵਾਂ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਵਲੋਂ ਵਰਕ ਵੀਜ਼ਾ ਅਤੇ ਟੂਰਿਸਟ ਵੀਜ਼ਾ ਲਗਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਤੋਂ ਕੁੱਲ 30,19,949 ਰੁਪਏ ਲਏ ਗਏ, ਪਰ ਨਾ ਤਾਂ ਵਾਅਦੇ ਮੁਤਾਬਕ ਵੀਜ਼ਾ ਲਗਵਾਇਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ। ਇਸ ਤੋਂ ਬਾਅਦ ਸ਼ਿਕਾਇਤਕਰਤਾਵਾਂ ਨੇ ਪੁਲਿਸ ਕੋਲ ਪਹੁੰਚ ਕੀਤੀ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਸ਼ੁਰੂਆਤੀ ਜਾਂਚ ਅਨੁਸਾਰ ਰਿਪੋਰਟ ਤਿਆਰ ਕਰਕੇ ਬਣਦੀ ਕਾਰਵਾਈ ਕਰਨ ਲਈ ਸੀਨੀਅਰ ਅਧਿਕਾਰੀਆਂ ਵਲੋਂ ਮਨਜ਼ੂਰੀ ਦੀ ਮੰਗ ਕੀਤੀ। ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸੈਂਕਸ਼ਨ ਆਉਣ ਤੇ ਥਾਣਾ ਸੈਕਟਰ-17 ਪੁਲਿਸ ਨੇ ਰੋਹਿਤ ਸ਼ੈੱਟੀ ਸਮੇਤ ਹੋਰਨਾਂ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 318(4), 316(2) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਵਲੋਂ ਲਈ ਗਈ ਰਕਮ, ਵੀਜ਼ਾ ਸਬੰਧੀ ਕੀਤੇ ਗਏ ਦਾਅਵਿਆਂ ਅਤੇ ਹੋਰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ 88 ਹਜ਼ਾਰ ਰੁਪਏ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਤੇ ਦਸਤਾਵੇਜ਼ ਚੋਰੀ ਅਗਲੀ ਖ਼ਬਰ ਕੰਮਕਾਜ ਦਾ ਲਿਆ ਜਾਇਜ਼ਾ, ਆਟੋ-ਮਿਊਟੇਸ਼ਨ ਤੇ ਡਿਜੀਟਲ ਸੇਵਾਵਾਂ ’ਤੇ ਵੀ ਜ਼ੋ
Ad Position 24