01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬੰਦੀ ਸਿੰਘਾਂ ਦੀ ਰਿਹਾਈ ਲਈ 2 ਨੂੰ ਕੱਢੇ ਜਾ ਰਹੇ ਮਾਰਚ ’ ਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ : ਬਰਾੜ

ਐੱਸ. ਏ.

Ad Position 21
No active advertisement
ਅਜੀਤ ਡੈਸਕ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ‘ਬੰਦੀ ਸਿੰਘ ਰਿਹਾਈ ਮਾਰਚ’ ‘ਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਇਸ ਮਾਰਚ ‘ਚ ਸਰਗਰਮੀ ਨਾਲ ਭਾਗ ਲਵੇਗੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲੰਮੇ ਸਮੇਂ ਤੋਂ ਵਿਚਾਰ ਅਧੀਨ ਹੈ ਅਤੇ ਇਸ ਸੰਬੰਧੀ ਸਰਕਾਰਾਂ ਨੂੰ ਕਾਨੂੰਨੀ, ਸੰਵਿਧਾਨਕ ਅਤੇ ਮਨੁੱਖੀ ਪੱਖਾਂ ਨੂੰ ਧਿਆਨ ‘ਚ ਰੱਖਦਿਆਂ ਸੰਵੇਦਨਸ਼ੀਲਤਾ ਨਾਲ ਫ਼ੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ‘ਚ ਹੋ ਰਹੀ ਦੇਰੀ ਨਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਲੋਕਾਂ ਅਤੇ ਸਰਕਾਰ ਦਾ ਧਿਆਨ ਇਸ ਅਹਿਮ ਮੁੱਦੇ ਵੱਲ ਕੇਂਦਰਿਤ ਕਰਨਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਨਤਕ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮਾਰਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਦੇ ਵਲੰਟੀਅਰਾਂ ਵਲੋਂ ਮਾਰਚ ਸੰਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਤਾਂ ਨਾਲ ਸੰਪਰਕ ਕਰਨ ਦਾ ਕਾਰਜ ਲਗਾਤਾਰ ਜਾਰੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ ‘ਚ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਸ਼ਾਮਿਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮਜ਼ਬੂਤ ਕਰਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਸੀਜ਼ਨ -4 ’ ਚ ਸਰਕਾਰੀ ਕਾਲਜ ਮੁਹਾਲੀ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੇਸਬਾਲ ਬੈਟ ਨਾਲ ਕੀਤਾ ਹਮਲਾ, 7.50 ਲੱਖ ਨਕਦੀ ਤੇ ਆਈਫੋਨ ਲੈ ਕੇ ਫ਼ਰਾ
Ad Position 24