01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

8 ਕਿੱਲੋ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ ਪੁਲਿਸ ਚੈਕਿੰਗ ਦੌਰਾਨ ਕਾਲੇ ਬੈਗ ’ਚੋਂ ਨਸ਼ੀਲਾ ਪਦਾਰਥ ਬਰਾਮਦ

ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)- ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਇਕ ਔਰਤ ਨੂੰ 8 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 01-10-2026
ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)- ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਇਕ ਔਰਤ ਨੂੰ 8 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੁਬਾਰਿਕਪੁਰ ਸਥਿਤ ਪੀ. ਡਬਲਿਊ. ਡੀ. ਰੈਸਟ ਹਾਊਸ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ਾਮ ਕਰੀਬ 5.35 ਵਜੇ ਸਨੌਲੀ ਪਿੰਡ ਵਲੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ। ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਉਹ ਘਬਰਾ ਕੇ ਤੇਜ਼ੀ ਨਾਲ ਅੱਗੇ ਵਧਣ ਲੱਗੀ। ਸ਼ੱਕ ਪੈਣ ’ਤੇ ਮਹਿਲਾ ਪੁਲਿਸ ਕਰਮਚਾਰੀ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਉਸ ਦੇ ਕਾਲੇ ਰੰਗ ਦੇ ਬੈਗ ਵਿਚੋਂ 8 ਕਿੱਲੋ ਗਾਂਜਾ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸਵਿਤਰੀ ਦੇਵੀ ਪਤਨੀ ਪੰਕਜ ਮੰਡਲ ਵਾਸੀ ਪਿੰਡ ਰੰਗੜਾ ਜ਼ਿਲ੍ਹਾ ਭਾਗਲਪੁਰ ਬਿਹਾਰ ਵਜੋਂ ਹੋਈ ਹੈ। ਪੁਲਿਸ ਹੁਣ ਗਾਂਜੇ ਦੀ ਸਪਲਾਈ ਦੇ ਸ੍ਰੋਤ ਅਤੇ ਇਸ ਦੀ ਮੰਜ਼ਿਲ ਬਾਰੇ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਰੜ ਦੀ ਅਨਾਜ ਮੰਡੀ ਵਿਖੇ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ 41 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਗਠਨ
Ad Position 24