01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਯੂਥ ਆਗੂ ਰਵੀ ਵੜੈਚ ਦੀ ਅਗਵਾਈ ਹੇਠ ਲਾਵਾਰਸ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਸਥਾਨਕ ਵਸਨੀਕਾਂ ਵਲੋਂ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ

ਕੁਰਾਲੀ, 30 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ‘ਚ ਘੁੰਮਦੇ ਲਾਵਾਰਸ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਅੱਜ ਸ਼ਹਿਰੀਆਂ ਵਲੋਂ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਰਵੀ ਵੜੈਚ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ‘ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਕੁਝ ਹੋਰਨਾਂ ਕਾਂਗਰਸੀ ਆਗੂਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਕੁਰਾਲੀ ਦੇ ਨਗਰ ਕੌਂਸਲ ਦਫ਼ਤਰ ਅੱਗੇ ਕਾਂਗਰਸੀ ਆਗੂ ਰਵੀ ਵੜੈਚ ਦੀ ਅਗਵਾਈ ‘ਚ ਧਰਨਾ ਦਿੰਦੇ ਹੋਏ ਕਾਂਗਰਸੀ ਆਗੂ ਤੇ ਸ਼ਹਿਰ ਵਾਸੀ। ਤਸਵੀਰ : ਬਿੱਲਾ ਅਕਾਲਗੜ੍ਹੀਆ 01-10-2026
ਕੁਰਾਲੀ, 30 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ‘ਚ ਘੁੰਮਦੇ ਲਾਵਾਰਸ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਅੱਜ ਸ਼ਹਿਰੀਆਂ ਵਲੋਂ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਰਵੀ ਵੜੈਚ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ‘ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਕੁਝ ਹੋਰਨਾਂ ਕਾਂਗਰਸੀ ਆਗੂਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਧਰਨਾਕਾਰੀਆਂ ਨੇ ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਰਵੀ ਵੜੈਚ, ਕਮਲ ਕਿਸ਼ੋਰ ਸ਼ਰਮਾ, ਯੂਥ ਆਗੂ ਅਮਨਵੀਰ ਸਿੰਘ ਰਿੱਕੀ, ਹੈਪੀ ਵਰਮਾ ਅਤੇ ਹੋਰਨਾਂ ਪਤਵੰਤਿਆਂ ਨੇ ਕਿਹਾ ਕਿ ਸ਼ਹਿਰ ‘ਚ ਘੁੰਮਦੇ ਅਵਾਰਾ ਪਸ਼ੂ ਪਿਛਲੇ ਲੰਮੇ ਤੋਂ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਸ਼ੂਆਂ ਕਾਰਨ ਅਨੇਕਾਂ ਹੀ ਸੜਕੀ ਹਾਦਸੇ ਵਾਪਰ ਚੁੱਕੇ ਹਨ, ਜਦਕਿ ਰੋਜ਼ਾਨਾ ਪਸ਼ੂਆਂ ਵਲੋਂ ਸਥਾਨਕ ਲੋਕਾਂ ‘ਤੇ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੌਂਸਲ ਵਲੋਂ ਇਸ ਅਹਿਮ ਸਮੱਸਿਆ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਇਹ ਅਵਾਰਾ ਪਸ਼ੂ ਲੋਕਾਂ ਲਈ ਜਾਨ ਦਾ ਖੌਅ ਬਣੇ ਹੋਏ ਹਨ। ਧਰਨਾਕਾਰੀਆਂ ਨੇ ਕਿਹਾ ਕਿ ਦਸਮੇਸ਼ ਕਾਲੋਨੀ ‘ਚ ਇਹ ਸਮੱਸਿਆ ਕਾਫ਼ੀ ਗੰਭੀਰ ਹੋ ਚੁੱਕੀ ਹੈ, ਜਿਥੇ ਕਿ ਰੋਜ਼ਾਨਾ ਅਵਾਰਾ ਪਸ਼ੂ ਲੋਕਾਂ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਪ੍ਰਸ਼ਾਸਨ ਸ਼ਹਿਰੀਆਂ ਨੂੰ ਇਨ੍ਹਾਂ ਪਸ਼ੂਆਂ ਤੋਂ ਨਿਜ਼ਾਤ ਦਿਵਾਉਣ ‘ਚ ਅਸਫ਼ਲ ਰਿਹਾ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਨਗਰ ਕੌਂਸਲ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਇਸ ਸਮੱਸਿਆ ਦੇ ਹੱਲ ਲਈ ਠੋਸ ਕਾਰਵਾਈ ਨਾ ਹੋਣ ਦੀ ਸੂਰਤ ‘ਚ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਅਵਾਰਾ ਪਸ਼ੂ ਇਸੇ ਤਰ੍ਹਾਂ ਸ਼ਹਿਰ ‘ਚ ਘੁੰਮਦੇ ਰਹੇ ਤਾਂ ਉਹ ਪਸ਼ੂਆਂ ਨੂੰ ਫੜ੍ਹ ਕੇ ਕੌਂਸਲ ਦਫ਼ਤਰ ‘ਚ ਬੰਦ ਕਰਨਗੇ। ਇਸ ਤੋਂ ਬਾਅਦ ਧਰਨਾਕਾਰੀਆਂ ਵਲੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਤੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਅਮਨਵੀਰ ਸਿੰਘ ਰਿੱਕੀ, ਗੁਰਮੁੱਖ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ, ਮਹੀਪਾਲ ਸਿੰਘ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ, ਸੋਹਣ ਸਿੰਘ, ਬਲਕਾਰ ਸਿੰਘ, ਅਮਰਜੀਤ ਸਿੰਘ, ਅਰਮਾਨ ਮੌਂਟੀ ਅਤੇ ਹਰਮਨ ਸਿੰਘ ਸਮੇਤ ਵੱਡੀ ਗਿਣਤੀ ‘ਚ ਸ਼ਹਿਰ ਵਾਸੀ ਹਾਜ਼ਰ ਸਨ। ਇਸੇ ਦੌਰਾਨ ਮੌਕੇ ‘ਤੇ ਹਾਜ਼ਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ਸਿਰ ਅਵਾਰਾ ਪਸ਼ੂਆਂ ਨੂੰ ਕਾਬੂ ਕੀਤਾ ਜਾਂਦਾ ਹੈ, ਪਰ ਬਾਹਰਲੇ ਲੋਕ ਫ਼ਿਰ ਪਸ਼ੂ ਨੂੰ ਸ਼ਹਿਰ ‘ਚ ਛੱਡ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੌਂਸਲ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਦੂਜੇ ਪਾਸੇ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਕਿਹਾ ਕਿ ਇਹ ਸਮੱਸਿਆ ਲੰਮੇ ਸਮੇਂ ਤੋਂ ਚੱਲੀ ਆ ਰਹੀ ਹੈ ਅਤੇ ਉਨ੍ਹਾਂ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਦੋ ਵਾਰ ਅਵਾਰਾ ਪਸ਼ੂਆਂ ਨੂੰ ਕਾਬੂ ਕਰਵਾ ਕੇ ਹੋਰਨਾਂ ਥਾਵਾਂ ‘ਤੇ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਸ਼ਹਿਰ ਵਾਸੀਆਂ ਦੀ ਹਰ ਸਮੱਸਿਆ ਨੂੰ ਹੱਲ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਟੀ. ਡੀ. ਆਈ. ਹਾਊਸ ਵਿਖੇ ਈ. ਡੀ. ਦੀ ਕਾਰਵਾਈ ਤੀਜੇ ਦਿਨ ਹੋਈ ਸਮਾਪਤ ਅਗਲੀ ਖ਼ਬਰ ਮੰਗ ਪੂਰੀ ਮਲਕੀਅਤੀ ਜ਼ਮੀਨ ਦੀ ਇਕੋ ਥਾਂ ਲੈਂਡ ਪੂਲਿੰਗ ਦੀ ਐੱਲ. ਓ. ਆਈ. ਜਾਰੀ ਕਰਨ ਦੀ ਮੰਗ
Ad Position 24