30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਿਸਾਨ ਸੁੱਕਾ ਝੋਨਾ ਹੀ ਮੰਡੀ ਵਿਚ ਲੈ ਕੇ ਆਉਣ - ਆੜ੍ਹਤੀ ਤੇ ਸ਼ੈਲਰ ਮਾਲਕ

ਖਰੜ, 30 ਸਤੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀ ਸਾਂਝੀ ਮੀਟਿੰਗ ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਨਾਜ ਮੰਡੀ ਖਰੜ ਵਿਖੇ ਹੋਈ। ਮੀਟਿੰਗ ਅਨਾਜ ਮੰਡੀ ਖਰੜ ਦੇ ਸੁਚਾਰੂ ਸੰਚਾਲਨ ਸੰਬੰਧੀ ਕਈ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸੈਲਰ ਮਾਲਕਾਂ, ਆੜ੍ਹਤੀਆਂ ਨੇ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਖਰੜ ਅਨਾਜ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਕਿਸਾਨਾਂ ਨੂੰ ਬੇਲੋੜੀ ਉਡੀਕ ਜਾਂ ਕਿਸੇ ਹੋਰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 01-10-2026
ਖਰੜ, 30 ਸਤੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀ ਸਾਂਝੀ ਮੀਟਿੰਗ ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਨਾਜ ਮੰਡੀ ਖਰੜ ਵਿਖੇ ਹੋਈ। ਮੀਟਿੰਗ ਅਨਾਜ ਮੰਡੀ ਖਰੜ ਦੇ ਸੁਚਾਰੂ ਸੰਚਾਲਨ ਸੰਬੰਧੀ ਕਈ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸੈਲਰ ਮਾਲਕਾਂ, ਆੜ੍ਹਤੀਆਂ ਨੇ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਖਰੜ ਅਨਾਜ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਕਿਸਾਨਾਂ ਨੂੰ ਬੇਲੋੜੀ ਉਡੀਕ ਜਾਂ ਕਿਸੇ ਹੋਰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਵੱਧ ਨਮੀ ਵਾਲਾ ਝੋਨਾ ਆਉਣ ’ਤੇ ਉਸ ਨੂੰ ਸੁਕਾਉਣ ਲਈ ਵਾਧੂ ਸਮਾਂ ਅਤੇ ਸ੍ਰੋਤਾਂ ਦੀ ਲੋੜ ਪੈਂਦੀ ਹੈ, ਜਿਸ ਨਾਲ ਮੰਡੀ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਆੜ੍ਹਤੀਆਂ ਨੇ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮੰਡੀ ਵਿਚ ਖਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਝੋਨੇ ਦੀ ਲਿਫਟਿੰਗ ਜਿੰਨੀ ਜਲਦੀ ਸੰਭਵ ਹੋ ਸਕੇ ਅਤੇ ਖਰੀਦੇ ਗਏ ਮਾਲ ਨੂੰ ਨਿਰਧਾਰਤ ਥਾਵਾਂ ’ਤੇ ਭੇਜਣ ਦੀ ਵਿਵਸਥਾ ਸੁਚਾਰੂ ਰੱਖੀ ਜਾਵੇ। ਇਸ ਨਾਲ ਮੰਡੀ ਵਿਚ ਆਮਦ ਅਤੇ ਖਰੀਦ ਦੀ ਪ੍ਰਕਿਰਿਆ ਨੂੰ ਵਿਵਸਥਿਤ ਢੰਗ ਨਾਲ ਚਲਾਉਣ ਵਿਚ ਸਹੂਲਤ ਹੋਵੇਗੀ। ਇਸ ਮੌਕੇ ਸੈਲਰ ਮਾਲਕਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਆੜ੍ਹਤੀ ਨੂੰ ਬਾਰਦਾਨੇ ਦੀ ਉਪਲੱਬਧਤਾ ਸੰਬੰਧੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿਚ ਅੰਮ੍ਰਿਤਪਾਲ ਸਿੰਘ, ਰਾਕੇਸ਼ ਮਿੱਤਲ, ਸ਼ੁਭਮ ਗਰਗ, ਰਾਜਿੰਦਰ ਅਗਰਵਾਲ, ਅਵਨੀਸ਼ ਮਿੱਤਲ, ਨਰੇਸ਼ ਕੁਮਾਰ ਗਰਗ ਸਮੇਤ ਹੋਰ ਆੜ੍ਹਤੀ ਤੇ ਸਬੰਧਤ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਵਿਲੀ ਚੰਡੀਗੜ੍ਹ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 3 ਨੂੰ
Ad Position 24