01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਦੇਸ਼ ਭੇਜਣ ਦੇ ਨਾਂਅ ’ਤੇ 42.85 ਲੱਖ ਦੀ ਠੱਗੀ, ਤਿੰਨ ਮਾਮਲੇ ਦਰਜ

ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਵਲੋਂ ਵੱਖ-ਵੱਖ ਥਾਣਿਆਂ ਵਿਚ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵਲੋਂ ਮਾਮਲਿਆਂ ਦੀ ਜਾਂਚ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਵਲੋਂ ਵੱਖ-ਵੱਖ ਥਾਣਿਆਂ ਵਿਚ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵਲੋਂ ਮਾਮਲਿਆਂ ਦੀ ਜਾਂਚ ਜਾਰੀ ਹੈ। ਪਹਿਲਾ ਮਾਮਲਾ ਥਾਣਾ ਸੈਕਟਰ-17 ਵਿਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਰੋਹਿਤ ਅਤੇ 4 ਹੋਰਨਾਂ ਦੀ ਸ਼ਿਕਾਇਤ ’ਤੇ ਸਿਮਰਨਦੀਪ ਸਿੰਘ ਅਤੇ ਹੋਰਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਸੈਕਟਰ-17 (ਡੀ) ਸਥਿਤ ਮਾਇਗ੍ਰੇਸ਼ਨ ਮਾਸਟਰ ਦੇ ਮਾਲਕ ਅਤੇ ਸੰਚਾਲਕਾਂ ਵਲੋਂ ਵੀਜ਼ਾ ਦਿਵਾਉਣ ਦੇ ਨਾਂ ’ਤੇ ਉਸ ਨਾਲ 12 ਲੱਖ 85 ਹਜ਼ਾਰ 600 ਰੁਪਏ ਦੀ ਠੱਗੀ ਕੀਤੀ ਗਈ। ਇਸ ਮਾਮਲੇ ਵਿਚ ਧਾਰਾ 318(4), 316(2) ਬੀ.ਐੱਨ.ਐੱਸ. ਅਤੇ ਧਾਰਾ 24 ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜਾ ਮਾਮਲਾ ਵੀ ਥਾਣਾ ਸੈਕਟਰ-17 ਵਿਚ ਪਾਣੀਪਤ ਜ਼ਿਲ੍ਹੇ ਦੇ ਪਿੰਡ ਬਿਜਵਾ ਵਾਸੀ ਅਜੈ ਕੁਮਾਰ ਦੀ ਸ਼ਿਕਾਇਤ ’ਤੇ ਮੁੰਨੀ ਸ਼ਰਮਾ ਅਤੇ ਹੋਰਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸੈਕਟਰ-17 (ਸੀ) ਸਥਿਤ ਮੂਵਿੰਗ ਅਬਰੋਡ (ਇਮੀਗ੍ਰੇਸ਼ਨ ਕੰਪਨੀ) ਨਾਲ ਸਬੰਧਿਤ ਵਿਅਕਤੀਆਂ ਨੇ ਵੀਜ਼ਾ ਦਿਵਾਉਣ ਦੇ ਨਾਂ ’ਤੇ ਉਸ ਕੋਲੋਂ 1 ਲੱਖ 50 ਹਜ਼ਾਰ ਰੁਪਏ ਲਏ ਅਤੇ ਠੱਗੀ ਕੀਤੀ। ਇਸ ਮਾਮਲੇ ਵਿਚ ਵੀ ਉਕਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਤੀਜਾ ਮਾਮਲਾ ਥਾਣਾ ਸੈਕਟਰ-3 ਵਿਚ ਡੇਰਾਬੱਸੀ ਦੇ ਐੱਫ.ਐੱਫ. ਐਸਟੋਨੀਆ ਹੋਮਜ਼ ਵਾਸੀ ਵਿਸ਼ਾਲ ਦੀ ਸ਼ਿਕਾਇਤ ’ਤੇ ਇਕ ਔਰਤ ਅਤੇ ਹੋਰਨਾਂ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ ਸੈਕਟਰ-8/ਸੀ ਸਥਿਤ ਇਮੀਗ੍ਰੇਸ਼ਨ ਕੰਪਨੀ ਨਾਲ ਸਬੰਧਤ ਵਿਅਕਤੀਆਂ ਨੇ ਵੀਜ਼ਾ ਦਿਵਾਉਣ ਦੇ ਨਾਂ ’ਤੇ ਉਸ ਕੋਲੋਂ 28 ਲੱਖ 50 ਹਜ਼ਾਰ ਰੁਪਏ ਲੈ ਕੇ ਠੱਗੀ ਕੀਤੀ। ਪੁਲਿਸ ਅਨੁਸਾਰ ਤਿੰਨਾਂ ਮਾਮਲਿਆਂ ਵਿਚ ਐੱਫ. ਆਰ. ਆਰ. ਦਰਜ ਕਰਨ ਦੀ ਸਿਫਾਰਿਸ਼ ਕਰਨ ਤੇ ਅਧਿਕਾਰੀਆਂ ਵਲੋਂ ਮਨਜ਼ੂਰੀ (ਸੈਂਕਸ਼ਨ) ਆਉਣ ਤੇ ਧਾਰਾ 318(4), 316(2) ਬੀ.ਐੱਨ.ਐੱਸ. ਅਤੇ ਧਾਰਾ 24 ਇਮੀਗ੍ਰੇਸ਼ਨ ਐਕਟ ਤਹਿਤ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਵਲੋਂ ਸ਼ਿਕਾਇਤਾਂ ਵਿਚ ਲਗਾਏ ਗਏ ਦੋਸ਼ਾਂ ਅਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਸੰਖਿਆ ਕਮੇਟੀ ਨੂੰ ਸਪੱਸ਼ਟ ਕੀਤਾ ਜਾਵੇ ਕਿ ਪੰਜਾਬ ਧਰਮ ਵਾਰ ਰਿਕਾਰਡ ਨਹੀਂ ਰੱਖਦਾ - ਸਿੱਧੂ ਅਗਲੀ ਖ਼ਬਰ ਪੀ . ਐੱਸ . ਪੀ . ਸੀ . ਐੱਲ . ਮੈਨੇਜਮੈਂਟ ਨੂੰ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ’ ਚ ਤੇਜ਼ੀ ਲਿਆਉਣ ਦੀ ਹਦਾਇਤ...
Ad Position 24