ਹੁਨਰ ਵਿਕਾਸ ਨੂੰ ਮਿਲੇਗਾ ਉਦਯੋਗ ਦੀਆਂ ਲੋੜਾਂ ਨਾਲ ਜੋੜ – ਰਾਜਪਾਲ ਕਟਾਰੀਆ
ਚੰਡੀਗੜ੍ਹ, 1 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਨੌਜਵਾਨਾਂ ਨੂੰ ਬਦਲਦੀਆਂ ਉਦਯੋਗਿਕ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਹੁਨਰ ਵਿਕਾਸ ਦੇ ਖੇਤਰ ’ਚ ਨਵੀਂ ਪਹਿਲ ਕੀਤੀ ਗਈ ਹੈ। ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐੱਨ.
ਚੰਡੀਗੜ੍ਹ, 1 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਨੌਜਵਾਨਾਂ ਨੂੰ ਬਦਲਦੀਆਂ ਉਦਯੋਗਿਕ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਹੁਨਰ ਵਿਕਾਸ ਦੇ ਖੇਤਰ ’ਚ ਨਵੀਂ ਪਹਿਲ ਕੀਤੀ ਗਈ ਹੈ। ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐੱਨ.ਐੱਸ.ਡੀ.ਸੀ.) ਵਿਚਕਾਰ ਸਮਝੌਤਾ ਕੀਤਾ ਗਿਆ, ਜਦਕਿ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੀ.ਐਮ.ਕੇ.ਵੀ.ਵਾਈ.-4.0 ਅਧੀਨ ‘ਕੇਅਰਗਿਵਿੰਗ’ ਹੁਨਰ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਸਮਾਗਮ ਦੀ ਸ਼ੁਰੂਆਤ ਐੱਨ.ਐੱਸ.ਡੀ.ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਅਰੁਣ ਪਿੱਲਈ ਵਲੋਂ ਦਿੱਤੀ ਗਈ ਸੰਖੇਪ ਪੇਸ਼ਕਾਰੀ ਨਾਲ ਹੋਈ। ਉਨ੍ਹਾਂ ਨੇ ਹੁਨਰ ਵਿਕਾਸ ਦੇ ਬਦਲਦੇ ਦ੍ਰਿਸ਼ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਪ੍ਰਦਾਨ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਤੇ ਐੱਨ.ਐੱਸ.ਡੀ.ਸੀ. ਵਿਚਕਾਰ ਪ੍ਰਸਤਾਵਿਤ ਸਹਿਯੋਗ ਦੇ ਉਦੇਸ਼ਾਂ ਅਤੇ ਕਾਰਜ-ਖੇਤਰ ਬਾਰੇ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਐੱਨ.ਐੱਸ.ਡੀ.ਸੀ. ਦੇ ਨੁਮਾਇੰਦਿਆਂ ਨੇ ਦਸਤਖ਼ਤ ਕੀਤੇ ਸਮਝੌਤੇ ਦਾ ਅਦਾਨ-ਪ੍ਰਦਾਨ ਕੀਤਾ। ਇਸ ਸਮਝੌਤੇ ਤਹਿਤ ਹੁਨਰ ਵਿਕਾਸ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਲਈ ਦੋਵਾਂ ਸੰਸਥਾਵਾਂ ਵਿਚਕਾਰ ਸਹਿਯੋਗ ਦਾ ਢਾਂਚਾ ਤਿਆਰ ਕੀਤਾ ਗਿਆ ਹੈ । ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਬਾਜ਼ਾਰ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਹੁਨਰ ਹਾਸਲ ਕਰਨ ਦੇ ਮੌਕੇ ਮਿਲਣਗੇ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਹੁਨਰ ਵਿਕਾਸ ਨੂੰ ਰੋਜ਼ਗਾਰ ਬਾਜ਼ਾਰ ਦੀ ਮੰਗ ਨਾਲ ਜੋੜਨਾ ਜ਼ਰੂਰੀ ਹੈ। ਨੌਜਵਾਨਾਂ ਨੂੰ ਅਜਿਹੀ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਲਈ ਮੌਜੂਦਾ ਅਤੇ ਭਵਿੱਖ ਦੀਆਂ ਰੋਜ਼ਗਾਰ ਸੰਭਾਵਨਾਵਾਂ ’ਚ ਵਾਧਾ ਹੋ ਸਕੇ। ਸਮਾਗਮ ਦੌਰਾਨ ਹੁਨਰ ਵਿਕਾਸ ਨਾਲ ਜੁੜੇ ਅਧਿਕਾਰੀਆਂ ਅਤੇ ਹੋਰ ਭਾਈਵਾਲਾਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਅਤੇ ਐੱਨ.ਐੱਸ.ਡੀ.ਸੀ. ਦੀ ਇਹ ਸਾਂਝ ਸ਼ਹਿਰ ’ਚ ਰੋਜ਼ਗਾਰਮੁਖੀ ਸਿਖਲਾਈ ਦੇ ਨਵੇਂ ਮੌਕੇ ਪੈਦਾ ਕਰਨ ਵਿਚ ਸਹਾਇਕ ਹੋਵੇਗੀ। ਇਸ ਪਹਿਲਕਦਮੀ ਨੂੰ ਨੌਜਵਾਨਾਂ ਨੂੰ ਹੁਨਰਮੰਦ, ਰੋਜ਼ਗਾਰਯੋਗ ਅਤੇ ਬਦਲਦੇ ਰੋਜ਼ਗਾਰ ਬਾਜ਼ਾਰ ਲਈ ਤਿਆਰ ਕਰਨ ਵੱਲ ਅਹਿਮ ਕਦਮ ਦੱਸਿਆ ਗਿਆ।